ਪਾਕਿਸਤਾਨ, 17 ਜਨਵਰੀ | ਪਾਕਿਸਤਾਨ ਦੀ ਇਕ ਅਦਾਲਤ ਨੇ ਸ਼ੁੱਕਰਵਾਰ ਨੂੰ ਅਲ ਕਾਦਿਰ ਟਰੱਸਟ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਸਜ਼ਾ ਦਾ ਐਲਾਨ ਕੀਤਾ ਹੈ। ਇਮਰਾਨ ਨੂੰ 14 ਸਾਲ ਅਤੇ ਬੁਸ਼ਰਾ ਨੂੰ 7 ਸਾਲ ਦੀ ਸਜ਼ਾ ਸੁਣਾਈ ਗਈ ਹੈ। ਦੋਵਾਂ ‘ਤੇ ਰਾਸ਼ਟਰੀ ਖਜ਼ਾਨੇ ਨੂੰ 50 ਅਰਬ ਪਾਕਿਸਤਾਨੀ ਰੁਪਏ ਦਾ ਨੁਕਸਾਨ ਪਹੁੰਚਾਉਣ ਦਾ ਦੋਸ਼ ਹੈ।
ਇਮਰਾਨ ਖਾਨ ਨੂੰ 9 ਮਈ ਨੂੰ ਅਲ-ਕਾਦਿਰ ਟਰੱਸਟ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਦੇਸ਼ ਦੇ ਕਈ ਮਹੱਤਵਪੂਰਨ ਫੌਜੀ ਟਿਕਾਣਿਆਂ ‘ਤੇ ਹਮਲੇ ਹੋਏ। ਖ਼ਾਨ ਦੀ ਪਾਰਟੀ ਪੀਟੀਆਈ ਨੇ ਗ੍ਰਿਫ਼ਤਾਰੀ ਖ਼ਿਲਾਫ਼ ਸੁਪਰੀਮ ਕੋਰਟ ਵਿਚ ਅਪੀਲ ਕੀਤੀ ਸੀ।