ਬ੍ਰੇਕਿੰਗ : ਸੁਭਾਸ਼ ਸਾਹੂ ਕਤਲ ਕਾਂਡ ਦੇ ਚਾਰ ਮੁਲਜ਼ਮ ਰਾਜਸਥਾਨ ਤੋਂ ਗ੍ਰਿਫਤਾਰ

0
241

ਚੰਡੀਗੜ੍ਹ, 14 ਅਕਤੂਬਰ | ਪੰਜਾਬ ਪੁਲਿਸ ਨੇ ਰਾਜਸਥਾਨ ਵਿਚ ਸੁਭਾਸ਼ ਸਾਹੂ ਦੇ ਕਤਲ ਵਿਚ ਸ਼ਾਮਲ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਅਤੇ ਮੁਹਾਲੀ ਪੁਲਿਸ ਵੱਲੋਂ ਸਾਂਝੇ ਤੌਰ ’ਤੇ ਕਾਰਵਾਈ ਕਰਦਿਆਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਇਹ ਖੁਲਾਸਾ ਕੀਤਾ ਹੈ ਕਿ ਮੁਲਜ਼ਮ ਗੈਂਗਸਟਰ ਪਵਿੱਤਰਾ ਅਮਰੀਕਾ ਅਤੇ ਮਨਜਿੰਦਰ ਫਰਾਂਸ ਨਾਲ ਜੁੜਿਆ ਹੋਇਆ ਹੈ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰ ਕੇ ਇਹ ਦਾਅਵਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਇਸ ਸਮੇਂ ਡੇਰਾਬੱਸੀ ਪੁਲਿਸ ਕੋਲ ਰਿਮਾਂਡ ’ਤੇ ਹਨ। ਪੁੱਛਗਿੱਛ ਦੌਰਾਨ ਹੋਰ ਵੀ ਕਈ ਖੁਲਾਸੇ ਹੋਣ ਦੀ ਸੰਭਾਵਨਾ ਹੈ।