ਬ੍ਰੇਕਿੰਗ : ਗੈਂਗਸਟਰ ਅੰਮ੍ਰਿਤਪਾਲ ਹੇਅਰ ਨੂੰ ਫਿਲੀਪੀਨਜ਼ ਤੋਂ ਡਿਪੋਰਟ ਕਰਕੇ ਲਿਆਂਦਾ ਭਾਰਤ, ਅੱਤਵਾਦੀ ਅਰਸ਼ ਡੱਲਾ ਤੇ KTF ਨਾਲ ਲਿੰਕ

0
542

ਨਵੀਂ ਦਿੱਲੀ | ਭਾਰਤ ਸਰਕਾਰ ਨੂੰ ਵੱਡੀ ਸਫਲਤਾ ਮਿਲੀ ਹੈ। ਵਿਦੇਸ਼ ‘ਚ ਬੈਠੇ ਗੈਂਗਸਟਰ ਅਰਸ਼ ਡੱਲਾ ਅਤੇ ਸੁੱਖਾ ਦੂਨੀ ਦੇ ਕੈਨੇਡਾ ‘ਚ ਕਰੀਬੀ ਅੰਮ੍ਰਿਤਪਾਲ ਸਿੰਘ ਹੇਅਰ ਨੂੰ ਫਿਲਪੀਨਜ਼ ‘ਚ ਗ੍ਰਿਫਤਾਰ ਕਰਕੇ ਉਥੋਂ ਡਿਪੋਰਟ ਕਰਵਾ ਕੇ ਭਾਰਤ ਲਿਆਂਦਾ ਗਿਆ ਹੈ। ਇਹ ਅੰਮ੍ਰਿਤਪਾਲ ਖਾਲਿਸਤਾਨ ਟਾਈਗਰ ਫੋਰਸ ਨਾਲ ਜੁੜਿਆ ਹੋਇਆ ਹੈ। ਅਰਸ਼ ਡੱਲਾ ਦੇ ਕਰੀਬੀ ਦੋਸਤ ਅੰਮ੍ਰਿਤਪਾਲ ਨੂੰ ਦੇਰ ਰਾਤ ਫਿਲੀਪੀਨਜ਼ ਤੋਂ ਭਾਰਤ ਲਿਆਂਦਾ ਗਿਆ।

Canada-based Arsh Dalla, three other gangsters hiding abroad booked for  smuggling weapons to create unrest in Punjab | Chandigarh News, The Indian  Express

ਅੰਮ੍ਰਿਤਪਾਲ ਸਿੰਘ ਹੇਅਰ ਮੂਲ ਰੂਪ ਵਿਚ ਪੰਜਾਬ ਦੇ ਮੋਗਾ ਦਾ ਵਸਨੀਕ ਹੈ, ਜੋ ਕਿ ਲੰਬੇ ਸਮੇਂ ਤੋਂ ਫਿਲੀਪੀਨਜ਼ ਵਿਚ ਮੌਜੂਦ ਸੀ ਅਤੇ ਉਸ ਦੇ ਇਸ਼ਾਰੇ ’ਤੇ ਪੰਜਾਬ ਵਿਚ ਕਈ ਖੂਨੀ ਵਾਰਦਾਤਾਂ ਨੂੰ ਵੀ ਅੰਜਾਮ ਦਿੱਤਾ ਗਿਆ ਸੀ। ਇੰਟਰਪੋਲ ਅਤੇ ਕੇਂਦਰੀ ਏਜੰਸੀ ਅਤੇ ਅੰਤਰਰਾਸ਼ਟਰੀ ਏਜੰਸੀ ਦੀ ਮਦਦ ਨਾਲ ਭਾਰਤ ਨੂੰ ਵੱਡੀ ਸਫਲਤਾ ਮਿਲੀ ਹੈ। ਮੀਡੀਆ ਰਿਪੋਰਟਾਂ ਅਨੁਸਾਰ ਪੁਲਿਸ ਜਾਂਚ ਤੋਂ ਪਤਾ ਲੱਗਾ ਹੈ ਕਿ ਉਹ ਫਿਰੌਤੀ, ਕਤਲ ਅਤੇ ਹੋਰ ਦਹਿਸ਼ਤੀਗਰਧੀ ਦੇ ਅਪਰਾਧਾਂ ਵਿੱਚ ਸ਼ਾਮਲ ਗੈਂਗਸਟਰਾਂ ਦਾ ਨੈੱਟਵਰਕ ਚਲਾਉਂਦਾ ਸੀ।

ਗੈਂਗਸਟਰ ਮਨਪ੍ਰੀਤ ਅਤੇ ਅੰਮ੍ਰਿਤਪਾਲ ਫਿਲੀਪੀਨਜ਼ ਵਿਚ ਬੈਠੇ ਅਰਸ਼ ਡੱਲਾ ਦੀ ਸਾਰੀ ਕਾਰਵਾਈ ਨੂੰ ਸੰਭਾਲ ਰਹੇ ਸਨ। ਪੰਜਾਬ ਦੇ ਮੋਗਾ ਦਾ ਰਹਿਣ ਵਾਲਾ ਅੰਮ੍ਰਿਤਪਾਲ ਕਾਫੀ ਸਮੇਂ ਤੋਂ ਫਿਲੀਪੀਨਜ਼ ‘ਚ ਮੌਜੂਦ ਸੀ ਅਤੇ ਉਸ ਦੇ ਇਸ਼ਾਰੇ ‘ਤੇ ਪੰਜਾਬ ‘ਚ ਕਈ ਖੂਨੀ ਵਾਰਦਾਤਾਂ ਨੂੰ ਵੀ ਅੰਜਾਮ ਦਿੱਤਾ ਗਿਆ ਸੀ। ਇੰਟਰਪੋਲ ਅਤੇ ਕੇਂਦਰੀ ਏਜੰਸੀ ਅਤੇ ਅੰਤਰਰਾਸ਼ਟਰੀ ਏਜੰਸੀ ਦੀ ਮਦਦ ਨਾਲ ਭਾਰਤ ਨੂੰ ਵੱਡੀ ਸਫਲਤਾ ਮਿਲੀ ਹੈ। NIA ਨੇ ਅੰਮ੍ਰਿਤਪਾਲ ਨੂੰ ਦਿੱਲੀ ਏਅਰਪੋਰਟ ‘ਤੇ ਪਹੁੰਚਦੇ ਹੀ ਗ੍ਰਿਫਤਾਰ ਕਰ ਲਿਆ।