ਜਲੰਧਰ | ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸੱਜਾ ਹੱਥ ਕਹੇ ਜਾਣ ਵਾਲੇ ਕਨੂੰ ਗੁੱਜਰ ਨੂੰ ਜਲੰਧਰ ਪੁਲਿਸ ਨੇ ਐਨਕਾਊਂਟਰ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਪਾਰਟੀ ਦੀ ਜਵਾਬੀ ਗੋਲੀਬਾਰੀ ‘ਚ ਕਨੂੰ ਗੁੱਜਰ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ । ਉਹ ਕਤਲ, ਜਬਰੀ ਵਸੂਲੀ ਤੇ ਧੌਂਸਬਾਜ਼ੀ ਸਮੇਤ ਘਿਣੌਨੇ ਅਪਰਾਧਾਂ ਦੇ ਕਈ ਮਾਮਲਿਆਂ ‘ਚ ਲੋੜੀਂਦਾ ਸੀ।
ਇਸ ਮੁੱਠਭੇੜ ਦੌਰਾਨ ਦੋਵਾਂ ਪਾਸਿਆਂ ਤੋਂ ਕੁੱਲ 9 ਗੋਲੀਆਂ ਚਲਾਈਆਂ ਗਈਆਂ। ਪੁਲਿਸ ਨੇ ਮੌਕੇ ਤੋਂ 2 ਹਥਿਆਰ ਵੀ ਬਰਾਮਦ ਕੀਤੇ ਹਨ।