ਬ੍ਰੇਕਿੰਗ : ਸੋਨੇ ਦੀ ਕੀਮਤ ਪਹਿਲੀ ਵਾਰ 65 ਹਜ਼ਾਰ ਤੋਂ ਪਾਰ, ਹਾਲੇ ਹੋਰ ਵਧਣ ਦੇ ਅਨੁਮਾਨ

0
2545

ਨਵੀਂ ਦਿੱਲੀ, 7 ਮਾਰਚ | ਸੋਨੇ ਦੀ ਕੀਮਤ ਅੱਜ ਯਾਨੀ ਵੀਰਵਾਰ (7 ਮਾਰਚ) ਨੂੰ ਪਹਿਲੀ ਵਾਰ 65,000 ਰੁਪਏ ਨੂੰ ਪਾਰ ਕਰ ਗਈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਦੀ ਵੈੱਬਸਾਈਟ ਮੁਤਾਬਕ 10 ਗ੍ਰਾਮ ਸੋਨਾ 556 ਰੁਪਏ ਮਹਿੰਗਾ ਹੋ ਕੇ 65,049 ਰੁਪਏ ਹੋ ਗਿਆ ਹੈ।

ਇਸ ਦੇ ਨਾਲ ਹੀ ਅੱਜ ਚਾਂਦੀ ‘ਚ ਵੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਇਹ 411 ਰੁਪਏ ਮਹਿੰਗਾ ਹੋ ਕੇ 72,121 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਪਹੁੰਚ ਗਿਆ ਹੈ। ਪਹਿਲਾਂ ਇਹ 71,710 ਰੁਪਏ ‘ਤੇ ਸੀ। ਪਿਛਲੇ ਸਾਲ 4 ਦਸੰਬਰ ਨੂੰ ਚਾਂਦੀ ਨੇ 77,000 ਰੁਪਏ ਦਾ ਸਭ ਤੋਂ ਉੱਚਾ ਪੱਧਰ ਬਣਾਇਆ ਸੀ।

ਸੋਨੇ ‘ਚ ਤੇਜ਼ੀ ਦੇ 4 ਕਾਰਨ

2024 ‘ਚ ਵਿਸ਼ਵ ਵਿਆਪੀ ਮੰਦੀ ਦਾ ਡਰ
ਵਿਆਹਾਂ ਦੇ ਸੀਜ਼ਨ ਕਾਰਨ ਸੋਨੇ ਦੀ ਮੰਗ ਵਧੀ
ਡਾਲਰ ਇੰਡੈਕਸ ਕਮਜ਼ੋਰ ਹੋਇਆ ਹੈ
ਦੁਨੀਆ ਭਰ ਦੇ ਕੇਂਦਰੀ ਬੈਂਕ ਸੋਨਾ ਖਰੀਦ ਰਹੇ ਹਨ
ਸੋਨਾ 67 ਹਜ਼ਾਰ ਰੁਪਏ ਤੱਕ ਜਾ ਸਕਦਾ ਹੈ
ਐੱਚ.ਡੀ.ਐੱਫ.ਸੀ. ਸਕਿਓਰਿਟੀਜ਼ ਦੇ ਕਮੋਡਿਟੀ ਅਤੇ ਕਰੰਸੀ ਮੁਖੀ ਅਨੁਜ ਗੁਪਤਾ ਮੁਤਾਬਕ ਆਉਣ ਵਾਲੇ ਦਿਨਾਂ ‘ਚ ਸੋਨੇ ‘ਚ ਤੇਜ਼ੀ ਜਾਰੀ ਰਹਿ ਸਕਦੀ ਹੈ। ਇਸ ਕਾਰਨ ਇਸ ਸਾਲ ਦੇ ਅੰਤ ਤੱਕ ਸੋਨਾ 67 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ਤੱਕ ਜਾ ਸਕਦਾ ਹੈ।

2023 ‘ਚ ਸੋਨਾ 8 ਹਜ਼ਾਰ ਰੁਪਏ ਤੋਂ ਜ਼ਿਆਦਾ ਮਹਿੰਗਾ ਹੋ ਗਿਆ
ਸਾਲ 2023 ਦੀ ਸ਼ੁਰੂਆਤ ‘ਚ ਸੋਨਾ 54,867 ਰੁਪਏ ਪ੍ਰਤੀ ਗ੍ਰਾਮ ਸੀ, ਜੋ 31 ਦਸੰਬਰ ਨੂੰ 63,246 ਰੁਪਏ ਪ੍ਰਤੀ ਗ੍ਰਾਮ ‘ਤੇ ਪਹੁੰਚ ਗਿਆ ਸੀ। ਭਾਵ ਸਾਲ 2023 ‘ਚ ਇਸ ਦੀ ਕੀਮਤ ‘ਚ 8,379 ਰੁਪਏ (16%) ਦਾ ਵਾਧਾ ਹੋਇਆ। ਇਸ ਦੇ ਨਾਲ ਹੀ ਚਾਂਦੀ ਵੀ 68,092 ਰੁਪਏ ਤੋਂ ਵਧ ਕੇ 73,395 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ।