ਬ੍ਰੇਕਿੰਗ : ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਮੀਟਿੰਗ ਲਈ ਬੁਲਾਇਆ, ਦਿੱਲੀ ਜਾਣ ਦੀ ਇਜ਼ਾਜਤ ਦੇਣ ਤੋਂ ਪਹਿਲਾਂ ਰੱਖੀਆਂ ਇਹ ਸ਼ਰਤਾਂ

0
641

ਚੰਡੀਗੜ੍ਹ, 2 ਦਸੰਬਰ | ਪੰਜਾਬ ਦੇ ਕਿਸਾਨ 6 ਦਸੰਬਰ ਨੂੰ ਸ਼ੰਭੂ ਅਤੇ ਖਨੌਰੀ ਸਰਹੱਦ ਤੋਂ ਪੈਦਲ ਦਿੱਲੀ ਵੱਲ ਮਾਰਚ ਕਰਨਗੇ। ਇਸ ਸਬੰਧੀ ਹਰਿਆਣਾ ਸਰਕਾਰ ਚੌਕਸ ਹੋ ਗਈ ਹੈ। ਹਰਿਆਣਾ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਅਨੁਸਾਰ ਕਿਸਾਨਾਂ ਨੂੰ ਹਰਿਆਣਾ ਵਿਚ ਉਦੋਂ ਹੀ ਦਾਖ਼ਲਾ ਦਿੱਤਾ ਜਾਵੇਗਾ, ਜਦੋਂ ਉਹ ਦਿੱਲੀ ਜਾਣ ਦੀ ਇਜਾਜ਼ਤ ਦਿਖਾਉਣਗੇ। ਉਨ੍ਹਾਂ ਨੂੰ ਦੱਸਣਾ ਹੋਵੇਗਾ ਕਿ ਉਹ ਦਿੱਲੀ ਵਿਚ ਕਿੱਥੇ ਵਿਰੋਧ ਪ੍ਰਦਰਸ਼ਨ ਕਰਨਗੇ।

ਕਿਸਾਨਾਂ ਨੂੰ ਲਿਖਤੀ ਤੌਰ ‘ਤੇ ਇਹ ਵੀ ਦੇਣਾ ਹੋਵੇਗਾ ਕਿ ਉਹ ਰਾਤ ਦੇ ਧਰਨੇ ਦੌਰਾਨ ਪੱਕਾ ਧਰਨਾ ਨਹੀਂ ਲਾਉਣਗੇ। ਇਨ੍ਹਾਂ ਸਾਰੇ ਨੁਕਤਿਆਂ ‘ਤੇ ਵਿਚਾਰ ਕਰਨ ਲਈ ਹਰਿਆਣਾ ਪੁਲਿਸ ਨੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਬੈਠੇ ਕਿਸਾਨਾਂ ਨਾਲ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਸ਼ਾਮ 4:30 ਵਜੇ ਅੰਬਾਲਾ ਵਿਚ ਹੋਵੇਗੀ। ਮੀਟਿੰਗ ਦਾ ਸੱਦਾ ਅੰਬਾਲਾ ਦੇ ਐਸਪੀ ਵੱਲੋਂ ਭੇਜਿਆ ਗਿਆ ਹੈ। ਜੇਕਰ ਕਿਸਾਨ ਅਤੇ ਪੁਲਿਸ ਸਹਿਮਤ ਹੁੰਦੇ ਹਨ ਤਾਂ ਉਨ੍ਹਾਂ ਨੂੰ ਦਿੱਲੀ ਪਹੁੰਚਣ ਲਈ ਹਰਿਆਣਾ ਦੇ ਰਸਤੇ ਵਰਤਣ ਦੀ ਇਜਾਜ਼ਤ ਦਿੱਤੀ ਜਾਵੇਗੀ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)