ਹਰਿਆਣਾ। ਹਰਿਆਣਵੀ ਡਾਂਸਰ ਸਪਨਾ ਚੌਧਰੀ ਨੇ ਧੋਖਾਧੜੀ ਦੇ ਇੱਕ ਮਾਮਲੇ ਵਿੱਚ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ। ਏਸੀਜੇਐਮ ਅਦਾਲਤ ਨੇ ਸਪਨਾ ਚੌਧਰੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ।
ਸਪਨਾ ਚੌਧਰੀ ਦੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਸ ‘ਤੇ ਗ੍ਰਿਫਤਾਰੀ ਦੀ ਤਲਵਾਰ ਲਟਕ ਗਈ ਸੀ।
ਧੋਖਾਧੜੀ ਦੇ ਮਾਮਲੇ ‘ਚ ਸਪਨਾ ਚੌਧਰੀ ਅਤੇ ਹੋਰਾਂ ਖਿਲਾਫ ਲਖਨਊ ਦੇ ਆਸ਼ਿਆਨਾ ਥਾਣੇ ‘ਚ ਐੱਫ.ਆਈ.ਆਰ. ਦਰਜ ਕੀਤੀ ਗਈ ਸੀ। ਸਪਨਾ ਚੌਧਰੀ ‘ਤੇ ਦੋਸ਼ ਹੈ ਕਿ ਉਹ ਪੈਸੇ ਲੈਣ ਦੇ ਬਾਵਜੂਦ ਡਾਂਸ ਸ਼ੋਅ ‘ਚ ਨਹੀਂ ਪਹੁੰਚੀ। ਇਸ ਮਾਮਲੇ ‘ਚ ਸਪਨਾ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਗਈ ਸੀ।