ਪਟਿਆਲਾ, 13 ਜਨਵਰੀ | ਨਗਰ ਨਿਗਮ ਚੋਣਾਂ ਦੇ 7 ਵਾਰਡਾਂ ਦੀਆਂ ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਇਸ ਹੁਕਮ ਨੂੰ ਰੱਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਇਨ੍ਹਾਂ ਵਾਰਡਾਂ ਵਿਚ ਜੇਤੂ ਰਹੇ ਉਮੀਦਵਾਰ ਹੁਣ ਉਹ ਅਹੁਦੇ ਦੀ ਸਹੁੰ ਚੁੱਕ ਸਕਣਗੇ। ਅਦਾਲਤ ਨੇ ਕਿਹਾ ਕਿ ਜੇਕਰ ਕਿਸੇ ਨੂੰ ਇਸ ‘ਤੇ ਕੋਈ ਇਤਰਾਜ਼ ਹੈ ਤਾਂ ਉਹ ਆਪਣੀ ਪਟੀਸ਼ਨ ਦਾਇਰ ਕਰ ਸਕਦਾ ਹੈ।
ਜਾਣਕਾਰੀ ਅਨੁਸਾਰ ਦਸੰਬਰ ਮਹੀਨੇ ਵਿਚ ਨਗਰ ਨਿਗਮ ਦੀਆਂ ਚੋਣਾਂ ਹੋਈਆਂ ਸਨ। ਇਸ ਦੌਰਾਨ ਅਦਾਲਤ ਵਿਚ ਮਾਣਹਾਨੀ ਦੀ ਪਟੀਸ਼ਨ ਦਾਇਰ ਕੀਤੀ ਗਈ। ਇਸ ਦੌਰਾਨ ਚੋਣ ਪ੍ਰਕਿਰਿਆ ਵਿਚ ਬੇਨਿਯਮੀਆਂ ਦੇ ਦੋਸ਼ ਲਾਏ ਗਏ। ਸਰਕਾਰ ਨੇ ਅਦਾਲਤ ਵਿਚ ਕਿਹਾ ਸੀ ਕਿ 7 ਵਾਰਡਾਂ ਦੀਆਂ ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਬਾਅਦ ਰਾਜ ਚੋਣ ਕਮਿਸ਼ਨ ਨੇ ਕਿਹਾ ਸੀ ਕਿ ਉਨ੍ਹਾਂ ਦੀ ਤਰਫੋਂ ਚੋਣਾਂ ਬਾਅਦ ਵਿਚ ਕਰਵਾਈਆਂ ਜਾਣਗੀਆਂ। ਹਾਲਾਂਕਿ ਇੱਥੇ ਚੋਣ ਪ੍ਰਕਿਰਿਆ ਪਹਿਲਾਂ ਹੀ ਹੋ ਚੁੱਕੀ ਸੀ। ਜੇਤੂ ਉਮੀਦਵਾਰਾਂ ਨੂੰ ਸਰਟੀਫਿਕੇਟ ਵੀ ਦਿੱਤੇ ਗਏ। ਐਡਵੋਕੇਟ ਫੈਰੀ ਸੋਫਤ ਨੇ ਕਿਹਾ ਕਿ ਅਸੀਂ ਆਪਣੀ ਤਰਫੋਂ ਅਦਾਲਤ ਨੂੰ ਦੱਸਿਆ ਕਿ ਸੂਬੇ ਨੂੰ ਚੋਣਾਂ ਮੁਲਤਵੀ ਕਰਨ ਦਾ ਅਧਿਕਾਰ ਨਹੀਂ ਹੈ। ਉਥੇ ਚੋਣ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ। ਇਸ ਤੋਂ ਬਾਅਦ ਅਦਾਲਤ ਨੇ ਇਹ ਫੈਸਲਾ ਦਿੱਤਾ ਹੈ।
ਪਟਿਆਲਾ ਨਗਰ ਨਿਗਮ ਵਿਚ ਕੁੱਲ 60 ਵਾਰਡ ਹਨ। ਇਨ੍ਹਾਂ ਵਿਚੋਂ ਆਮ ਆਦਮੀ ਪਾਰਟੀ ਨੇ ਕੁੱਲ 43 ਸੀਟਾਂ ਜਿੱਤੀਆਂ ਸਨ, ਜਦੋਂਕਿ ਕਾਂਗਰਸ ਦੇ 4, ਭਾਜਪਾ ਦੇ 4 ਅਤੇ ਸ਼੍ਰੋਮਣੀ ਅਕਾਲੀ ਦਲ ਦੇ 2 ਉਮੀਦਵਾਰ ਜੇਤੂ ਰਹੇ, ਜਦਕਿ 7 ਵਾਰਡਾਂ ਦੀਆਂ ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ। ਹਾਲਾਂਕਿ ਆਮ ਆਦਮੀ ਪਾਰਟੀ ਕੋਲ ਪੂਰਨ ਬਹੁਮਤ ਸੀ। ਅਜਿਹੇ ‘ਚ ਮੇਅਰ ਆਪ ਵਲੋਂ ਬਣਾਇਆ ਗਿਆ ਹੈ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)