ਬ੍ਰੇਕਿੰਗ : ਪੰਜਾਬ ਤੋਂ ਬਾਅਦ ਚੰਡੀਗੜ੍ਹ ਦੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ

0
4904

ਚੰਡੀਗੜ੍ਹ | ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਵਿਚ ਕੜਾਕੇ ਦੀ ਗਰਮੀ ਜਾਰੀ ਹੈ। ਹਰਿਆਣਾ ਅਤੇ ਪੰਜਾਬ ਦੇ 14 ਜ਼ਿਲ੍ਹਿਆਂ ਵਿਚ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਚੰਡੀਗੜ੍ਹ ‘ਚ ਵਧਦੀ ਗਰਮੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਸਕੂਲਾਂ ‘ਚ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ।

ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ ਸ਼ਿਮਲਾ ਦੇ ਵੱਧ ਤੋਂ ਵੱਧ ਤਾਪਮਾਨ ਨਾਲੋਂ ਵਧ ਹੈ। ਸੋਮਵਾਰ ਨੂੰ ਸ਼ਿਮਲਾ ਵਿਚ ਵੱਧ ਤੋਂ ਵੱਧ ਤਾਪਮਾਨ 27.2 ਡਿਗਰੀ ਰਿਹਾ, ਜਦੋਂ ਕਿ ਚੰਡੀਗੜ੍ਹ ਵਿਚ ਸਵੇਰੇ 5:30 ਵਜੇ ਤਾਪਮਾਨ 31.2 ਡਿਗਰੀ ਰਿਹਾ।

ਹਰਿਆਣਾ ਦੇ ਸਿਰਸਾ ਵਿਚ ਲਗਾਤਾਰ ਤੀਜੇ ਦਿਨ ਵੱਧ ਤੋਂ ਵੱਧ ਤਾਪਮਾਨ 47 ਡਿਗਰੀ ਤੋਂ ਉਪਰ ਰਿਹਾ। ਮੌਸਮ ਵਿਭਾਗ ਨੇ 3 ਦਿਨ ਯਾਨੀ 24 ਮਈ ਤੱਕ ਸਖ਼ਤ ਗਰਮੀ ਦੀ ਭਵਿੱਖਬਾਣੀ ਕੀਤੀ ਹੈ। ਸਭ ਤੋਂ ਚਿੰਤਾਜਨਕ ਗੱਲ ਇਹ ਹੈ ਕਿ ਜੇਕਰ ਇਹ ਸਥਿਤੀ ਜਾਰੀ ਰਹੀ ਤਾਂ ਤਾਪਮਾਨ 2 ਡਿਗਰੀ ਤੱਕ ਹੋਰ ਵਧ ਸਕਦਾ ਹੈ। ਇਸ ਦੌਰਾਨ 35 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਧੂੜ ਭਰੀਆਂ ਹਵਾਵਾਂ ਵੀ ਚੱਲ ਸਕਦੀਆਂ ਹਨ।

ਮੌਸਮ ਵਿਭਾਗ ਨੇ 14 ਜ਼ਿਲ੍ਹਿਆਂ ਵਿਚ ਰੈੱਡ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਵਿਚ ਸਿਰਸਾ, ਫਤਿਹਾਬਾਦ, ਹਿਸਾਰ, ਭਿਵਾਨੀ, ਚਰਖੀ ਦਾਦਰੀ, ਮਹਿੰਦਰਗੜ੍ਹ, ਰੇਵਾੜੀ, ਗੁਰੂਗ੍ਰਾਮ, ਮੇਵਾਤ, ਫਰੀਦਾਬਾਦ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। 8 ਜ਼ਿਲ੍ਹਿਆਂ ‘ਤੇ ਆਰੇਂਜ ਅਲਰਟ ਹੈ। ਸੂਬੇ ਵਿਚ ਰਾਤ ਦੇ ਤਾਪਮਾਨ ਵਿਚ ਵੀ 1.4 ਡਿਗਰੀ ਦਾ ਵਾਧਾ ਹੋਇਆ ਹੈ।