ਬ੍ਰੇਕਿੰਗ : ਜਲੰਧਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਜੱਗੂ ਭਗਵਾਨਪੁਰੀਆ ਗੈਂਗ ਦੇ 3 ਗੈਂਗਸਟਰ ਹਥਿਆਰਾਂ ਸਣੇ ਕੀਤੇ ਕਾਬੂ

0
2300

ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਗੈਂਗਸਟਰਾਂ ਖਿਲਾਫ ਮੁਹਿੰਮ ਵਿੱਢੀ ਮੁਹਿੰਮ ਤਹਿਤ ਵੱਡੀ ਸਫਲਤਾ ਮਿਲੀ । ਪੁਲਿਸ ਨੇ ਬਦਨਾਮ ਜੱਗੂ ਭਗਵਾਨਪੁਰੀਆ ਗੈਂਗ ਦੇ ਤਿੰਨ ਖਤਰਨਾਕ ਗੈਂਗਸਟਰ ਨੂੰ ਗ੍ਰਿਫਤਾਰ ਕੀਤਾ ਤੇ ਨਾਲ ਹੀ ਉਨ੍ਹਾਂ ਕੋਲੋਂ ਹਥਿਆਰਾਂ ਦਾ ਭੰਡਾਰ ਬਰਾਮਦ ਕੀਤਾ।

ਇਨ੍ਹਾਂ ਵਿੱਚੋਂ 2 ਅੰਮ੍ਰਿਤਸਰ ਦੇ ਰਾਜਦੀਪ ਕਤਲ ਕੇਸ ਵਿਚ ਲੋੜੀਂਦੇ ਸਨ। ਇਨ੍ਹਾਂ ਨੇ ਵਿਰੋਧੀ ਗੈਂਗ ਦੇ ਮੈਂਬਰਾਂ ਨੂੰ ਖਤਮ ਕਰਨ ਲਈ  ਹਥਿਆਰ ਖਰੀਦੇ ਸਨ ।