ਬ੍ਰੇਕਿੰਗ : ਤਖਤ ਸਾਹਿਬਾਨ ਦੇ ਜਥੇਦਾਰ ਦੇ ਰਹੇ ਅਸਤੀਫੇ : ਸੂਤਰ

0
359

ਅੰਮ੍ਰਿਤਸਰ, 20 ਨਵੰਬਰ | ਅੰਮ੍ਰਿਤਸਰ ਤੋਂ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਤਖਤਾਂ ਦੇ ਜਥੇਦਾਰ ਅਸਤੀਫਾ ਦੇ ਰਹੇ ਹਨ, ਜਿਸ ਕਾਰਨ ਤਖਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਪੁੱਜੇ ਹਨ।

ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਮੀਡੀਆ ਸਕੱਤਰ ਤਲਵਿੰਦਰ ਸਿੰਘ ਬੁੱਟਰ ਇਨ੍ਹਾਂ ਵੱਲੋਂ ਮੀਟਿੰਗ ਕੀਤੀ ਜਾ ਰਹੀ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)