ਬ੍ਰੇਕਿੰਗ : ਪੰਜਾਬ ‘ਚ 1 ਜੂਨ ਨੂੰ ਪੈਣਗੀਆਂ ਲੋਕ ਸਭਾ ਦੀਆਂ ਵੋਟਾਂ

0
2246

ਚੰਡੀਗੜ੍ਹ | ਦੇਸ਼ ‘ਚ 7 ਪੜਾਵਾਂ ‘ਚ ਲੋਕ ਸਭਾ ਦੀਆਂ ਵੋਟਾਂ ਪੈਣੀਆਂ ਹਨ, ਜਿਸ ਤਹਿਤ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ 1 ਜੂਨ ਨੂੰ ਵੋਟਿੰਗ ਹੋਵੇਗੀ, ਜਿਸ ਦਾ 4 ਜੂਨ ਨੂੰ ਰਿਜ਼ਲਟ ਆਵੇਗਾ।

ਦੱਸਣਯੋਗ ਹੈ ਕਿ ਇਲੈਕਸ਼ਨ ਕਮਿਸ਼ਨਰ ਵਲੋਂ ਅੱਜ ਲੋਕ ਸਭਾ ਦੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ, ਜਿਸ ਤਹਿਤ ਦੇਸ਼ ਚ 7 ਫੇਸਜ਼ ਚ ਵੋਟਾਂ ਪੈਣੀਆਂ ਹਨ ਤੇ ਪੰਜਾਬ ਚ 1 ਜੂਨ ਨੂੰ ਵੋਟਾਂ ਪੈਣਗੀਆਂ, ਜਿਨ੍ਹਾਂ ਦਾ ਰਿਜ਼ਲਟ 4 ਜੂਨ ਨੂੰ ਆਵੇਗਾ ਤੇ ਪਤਾ ਲਗੇਗਾ ਕਿ ਦੇਸ਼ ਚ ਕਿਸ ਦੀ ਸਰਕਾਰ ਬਣੇਗੀ ।

ਮੁੱਖ ਚੋਣ ਕਮਿਸ਼ਨਰ ਨੇ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਇਸ ਮੁਤਾਬਕ ਲੋਕ ਸਭਾ ਚੋਣਾਂ ਸੱਤ ਪੜਾਵਾਂ ‘ਚ ਹੋਣਗੀਆਂ। ਚੋਣ ਨਤੀਜੇ 4 ਜੂਨ ਨੂੰ ਆਉਣਗੇ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਦੱਸਿਆ ਕਿ ਲੋਕ ਸਭਾ ਚੋਣਾਂ 7 ਪੜਾਵਾਂ ‘ਚ ਹੋਣਗੀਆਂ। ਪਹਿਲੇ ਪੜਾਅ ਦੀ ਵੋਟਿੰਗ 19 ਅਪ੍ਰੈਲ ਨੂੰ ਹੋਵੇਗੀ। ਨਤੀਜੇ 4 ਜੂਨ ਨੂੰ ਆਉਣਗੇ। ਪਹਿਲੇ ਪੜਾਅ ਲਈ ਨੋਟੀਫਿਕੇਸ਼ਨ 20 ਮਾਰਚ ਨੂੰ ਜਾਰੀ ਕੀਤਾ ਜਾਵੇਗਾ।