Breaking News : ਬਰਗਾੜੀ ਬੇਅਦਬੀ ਮਾਮਲੇ ਦਾ ਮੁੱਖ ਸਾਜ਼ਿਸ਼ਕਰਤਾ ਸੰਦੀਪ ਬਰੇਟਾ ਗ੍ਰਿਫਤਾਰ

0
12574

ਚੰਡੀਗੜ੍ਹ | ਬਰਗਾੜੀ ਬੇਅਦਬੀ ਮਾਮਲੇ ਦਾ ਮੁੱਖ ਸਾਜ਼ਿਸ਼ਕਰਤਾ ਕਾਬੂ ਕਰ ਲਿਆ ਗਿਆ ਹੈ। ਉਸਨੂੰ ਬੈਂਗਲੁਰੂ ਏਅਰਪੋਰਟ ਤੋਂ ਡਿਟੇਨ ਕੀਤਾ ਗਿਆ ਹੈ। ਬਰਗਾੜੀ ਮਾਮਲੇ ਵਿਚ ਵੱਡੀ ਕਾਰਵਾਈ ਹੋਈ ਹੈ। ਫਰੀਦਕੋਟ ਦੇ 2015 ਦੇ ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਸਾਜ਼ਿਸ਼ਕਰਤਾ ਅਤੇ ਡੇਰਾ ਸਿਰਸਾ ਦੇ ਕੌਮੀ ਕਮੇਟੀ ਮੈਂਬਰ ਸੰਦੀਪ ਬਰੇਟਾ ਨੂੰ ਬੰਗਲੌਰ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਬੇਅਦਬੀ ਦੀਆਂ ਤਿੰਨੋਂ ਘਟਨਾਵਾਂ ਵਿਚ ਬਰੇਟਾ ਬਰਗਾੜੀ ਦਾ ਨਾਂ ਆਉਂਦਾ ਹੈ। ਅਦਾਲਤ ਨੇ ਇਨ੍ਹਾਂ ਮਾਮਲਿਆਂ ਵਿਚ ਸੰਦੀਪ ਬਰੇਟਾ ਅਤੇ ਕਮੇਟੀ ਦੇ ਦੋ ਹੋਰ ਮੈਂਬਰਾਂ ਹਰਸ਼ ਧੂਰੀ ਅਤੇ ਪ੍ਰਦੀਪ ਕਲੇਰ ਨੂੰ ਵੀ ਭਗੌੜਾ ਕਰਾਰ ਦਿੱਤਾ ਸੀ।

बरगाड़ी बेअदबी कांड: पंजाब पुलिस को नहीं मिलेगी CBI की क्लोजर रिपोर्ट की  कॉपी - bargari beadbi case

ਫਰੀਦਕੋਟ ਪੁਲਿਸ ਟੀਮ ਬੈਂਗਲੁਰੂ ਪਹੁੰਚ ਗਈ ਹੈ। ਮੁਲਜ਼ਮ ਸੰਦੀਪ ਬਰੇਟਾ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਉਹ ਬੇਅਦਬੀਆਂ ਦੀਆਂ 3 ਸਾਜ਼ਿਸ਼ਾਂ ਵਿਚ ਨਾਮਜ਼ਦ ਸੀ। ਫ਼ਰੀਦਕੋਟ ਜ਼ਿਲ੍ਹੇ ਦੀ ਪੁਲਿਸ ਟੀਮ ਬੰਗਲੌਰ ਲਈ ਰਵਾਨਾ ਹੋ ਗਈ ਹੈ। ਹਾਲ ਹੀ ਵਿਚ ਪੰਜਾਬ ਪੁਲਿਸ ਦੀ ਐਸਆਈਟੀ ਨੇ ਸੌਦਾ ਸਾਧ ਅਤੇ ਹੋਰ ਡੇਰਾ ਸਮਰਥਕਾਂ ਦੇ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਅਤੇ ਇਨ੍ਹੀਂ ਦਿਨੀਂ ਅਦਾਲਤ ਵਿਚ ਸੁਣਵਾਈ ਵੀ ਚੱਲ ਰਹੀ ਹੈ ਪਰ ਦੋਸ਼ੀ ਡੇਰਾ ਪੈਰੋਕਾਰਾਂ ਦੀ ਪਟੀਸ਼ਨ ‘ਤੇ ਸੁਪ੍ਰੀਮ ਕੋਰਟ ਨੇ ਤਿੰਨੇ ਕੇਸ ਫਰੀਦਕੋਟ ਅਦਾਲਤ ਤੋਂ ਚੰਡੀਗੜ੍ਹ ਟਰਾਂਸਫਰ ਕਰ ਦਿੱਤੇ ਸਨ।

ਇਸ ਵਿਚ ਦੱਸਿਆ ਗਿਆ ਸੀ ਕਿ ਬੇਅਦਬੀ ਦੀਆਂ ਘਟਨਾਵਾਂ ਦੀ ਸਾਜ਼ਿਸ਼ ਇਨ੍ਹਾਂ ਤਿੰਨਾਂ ਨੇ ਮਹਿੰਦਰਪਾਲ ਬਿੱਟੂ ਨਾਲ ਮਿਲ ਕੇ ਰਚੀ ਸੀ। ਐਸਆਈਟੀ ਅਨੁਸਾਰ ਬੇਅਦਬੀ ਦੀ ਘਟਨਾ ਤੋਂ ਪਹਿਲਾਂ ਡੇਰਾ ਸਿਰਸਾ ਦੇ ਅਹੁਦੇਦਾਰਾਂ ਨੇ ਸੰਪਰਦਾ ਦੇ ਆਗੂ ਬਲਜੀਤ ਸਿੰਘ ਦਾਦੂਵਾਲ ਨੂੰ ਮਾਰਨ ਦੀ ਸਾਜ਼ਿਸ਼ ਵੀ ਰਚੀ ਸੀ ਪਰ ਉਹ ਇਸ ਵਿਚ ਕਾਮਯਾਬ ਨਹੀਂ ਹੋ ਸਕੇ। ਇਸ ਤੋਂ ਬਾਅਦ ਉਸ ਨੇ ਇਸ ਘਿਨਾਉਣੀ ਹਰਕਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾਈ।