<p><strong>ਅੰਮ੍ਰਿਤਸਰ&comma; 8 ਨਵੰਬਰ &vert;<&sol;strong> ਅੰਤਰਰਾਸ਼ਟਰੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਵਿਚ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਦੋ ਦੋਸ਼ੀਆਂ ਆਦਿਤਿਆ ਕਪੂਰ ਉਰਫ ਮੱਖਣ ਅਤੇ ਰਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਕਾਰਤੂਸ ਸਮੇਤ ਚਾਰ ਹਥਿਆਰ ਬਰਾਮਦ ਕੀਤੇ ਗਏ ਹਨ। ਇਹ ਗ੍ਰਿਫਤਾਰੀ ਉਸ ਸਮੇਂ ਹੋਈ ਜਦੋਂ ਪੁਲਿਸ ਨੂੰ ਸੂਚਨਾ ਮਿਲੀ ਕਿ ਇਹ ਦੋਵੇਂ ਇਕ ਵੱਡੇ ਅਪਰਾਧਿਕ ਨੈੱਟਵਰਕ ਨਾਲ ਜੁੜੇ ਹੋਏ ਹਨ ਅਤੇ ਹਥਿਆਰਾਂ ਦੀ ਤਸਕਰੀ ਵਿਚ ਸ਼ਾਮਲ ਹਨ।<&sol;p>&NewLine;<p>ਡੀਜੀਪੀ ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੁੱਢਲੀ ਜਾਂਚ ਵਿਚ ਮੁੱਖ ਮੁਲਜ਼ਮ ਆਦਿਤਿਆ ਕਪੂਰ ਖ਼ਿਲਾਫ਼ ਪਹਿਲਾਂ ਹੀ 12 ਅਪਰਾਧਿਕ ਮਾਮਲੇ ਦਰਜ ਹਨ। ਦੱਸਿਆ ਜਾ ਰਿਹਾ ਹੈ ਕਿ ਉਹ ਅਮਰੀਕਾ ਅਤੇ ਪੁਰਤਗਾਲ ਸਥਿਤ ਅਪਰਾਧੀਆਂ ਦੇ ਸੰਪਰਕ &&num;8216&semi;ਚ ਸੀ&comma; ਜਿਨ੍ਹਾਂ ਦੇ ਨਿਰਦੇਸ਼ਾਂ &&num;8216&semi;ਤੇ ਗੈਰ-ਕਾਨੂੰਨੀ ਗਤੀਵਿਧੀਆਂ ਕਰ ਰਿਹਾ ਸੀ।<&sol;p>&NewLine;<p>ਆਦਿਤਿਆ ਅਮਰੀਕਾ ਵਿਚ ਰਹਿੰਦੇ ਬਲਵਿੰਦਰ ਸਿੰਘ ਉਰਫ ਡੌਨੀ ਬੱਲ ਅਤੇ ਪ੍ਰਭਦੀਪ ਸਿੰਘ ਉਰਫ ਪ੍ਰਭ ਦਾਸੂਵਾਲ ਅਤੇ ਪੁਰਤਗਾਲ ਵਿਚ ਰਹਿੰਦੇ ਮਨਪ੍ਰੀਤ ਸਿੰਘ ਉਰਫ ਮੰਨੂ ਘਨਸ਼ਿਆਮਪੁਰੀਆ ਦੇ ਸੰਪਰਕ ਵਿਚ ਸੀ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ &lpar;ਐਸਐਸਓਸੀ&rpar; ਦੀ ਟੀਮ ਨੇ ਮਾਮਲੇ ਵਿਚ ਐਫਆਈਆਰ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।<&sol;p>&NewLine;<p>ਗ੍ਰਿਫ਼ਤਾਰੀ ਸਮੇਂ ਪੁਲਿਸ ਨੇ ਮੁਲਜ਼ਮਾਂ ਕੋਲੋਂ 4 ਅਤਿ ਆਧੁਨਿਕ ਹਥਿਆਰ ਬਰਾਮਦ ਕੀਤੇ&comma; ਜਿਨ੍ਹਾਂ ਵਿੱਚੋਂ ਇੱਕ ਗਲਾਕ ਪਿਸਤੌਲ ਹੈ। ਇਸ ਤੋਂ ਇਲਾਵਾ ਪੰਜ ਮੈਗਜ਼ੀਨ ਅਤੇ 14 ਜ਼ਿੰਦਾ ਕਾਰਤੂਸ ਵੀ ਜ਼ਬਤ ਕੀਤੇ ਗਏ ਹਨ। ਗਲੋਕ ਪਿਸਤੌਲ ਨੂੰ ਇੱਕ ਉੱਚ ਗੁਣਵੱਤਾ ਵਾਲਾ ਹਥਿਆਰ ਮੰਨਿਆ ਜਾਂਦਾ ਹੈ&comma; ਜੋ ਆਮ ਤੌਰ &&num;8216&semi;ਤੇ ਸੰਗਠਿਤ ਅਪਰਾਧੀਆਂ ਦੁਆਰਾ ਵਰਤਿਆ ਜਾਂਦਾ ਹੈ।<&sol;p>&NewLine;<p>ਕਾਊਂਟਰ ਇੰਟੈਲੀਜੈਂਸ ਅਨੁਸਾਰ ਇਹ ਸਾਰੇ ਅਪਰਾਧੀ ਪੰਜਾਬ ਵਿਚ ਪਹਿਲਾਂ ਤੋਂ ਸਰਗਰਮ ਜੱਗੂ ਭਗਵਾਨਪੁਰੀਆ ਗੈਂਗ ਦੇ ਕੱਟੜ ਵਿਰੋਧੀ ਮੰਨੇ ਜਾਂਦੇ ਹਨ। ਇਹ ਅਪਰਾਧਿਕ ਨੈੱਟਵਰਕ ਸੰਗਠਿਤ ਤਸਕਰੀ ਅਤੇ ਵੱਖ-ਵੱਖ ਅਪਰਾਧਿਕ ਗਤੀਵਿਧੀਆਂ &&num;8216&semi;ਚ ਸ਼ਾਮਲ ਹੈ। ਵਿਦੇਸ਼ੀ ਅਪਰਾਧੀਆਂ ਦੇ ਨਿਰਦੇਸ਼ਾਂ &&num;8216&semi;ਤੇ ਇਹ ਗਿਰੋਹ ਹਥਿਆਰਾਂ ਅਤੇ ਹੋਰ ਗੈਰ-ਕਾਨੂੰਨੀ ਸਮਾਨ ਦੀ ਤਸਕਰੀ ਕਰਦਾ ਸੀ।<&sol;p>&NewLine;<p>ਆਦਿਤਿਆ ਕਪੂਰ ਦੀ ਇਸ ਨੈੱਟਵਰਕ ਵਿਚ ਮੁੱਖ ਭੂਮਿਕਾ ਸੀ ਅਤੇ ਉਹ ਮੁੱਖ ਤੌਰ &&num;8216&semi;ਤੇ ਅਮਰੀਕਾ ਅਤੇ ਪੁਰਤਗਾਲ ਵਿਚ ਸਥਿਤ ਕਿੰਗਪਿਨ ਦੇ ਨਿਰਦੇਸ਼ਾਂ &&num;8216&semi;ਤੇ ਸਥਾਨਕ ਗਤੀਵਿਧੀਆਂ ਦਾ ਸੰਚਾਲਨ ਕਰ ਰਿਹਾ ਸੀ। ਇਨ੍ਹਾਂ ਸਮੱਗਲਿੰਗ ਗਤੀਵਿਧੀਆਂ ਦਾ ਮਕਸਦ ਪੰਜਾਬ ਵਿਚ ਅਪਰਾਧਿਕ ਗਿਰੋਹਾਂ ਦੀ ਪਹੁੰਚ ਨੂੰ ਵਧਾਉਣਾ ਸੀ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ<a href&equals;"https&colon;&sol;&sol;shorturl&period;at&sol;0tM6T"> https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;