ਬ੍ਰੇਕਿੰਗ : ਚੰਡੀਗੜ੍ਹ ‘ਚ ਮੰਤਰੀ ਹਰਜੋਤ ਬੈਂਸ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ

0
250

ਚੰਡੀਗੜ੍ਹ, 30 ਅਕਤੂਬਰ | ਪੰਜਾਬ ‘ਚ ਝੋਨੇ ਦੀ ਲਿਫਟਿੰਗ ਦੇ ਮੁੱਦੇ ‘ਤੇ ਸਿਆਸਤ ਗਰਮਾਈ ਹੋਈ ਹੈ। ਸੂਬਾ ਤੇ ਕੇਂਦਰ ਸਰਕਾਰ ਆਹਮੋ-ਸਾਹਮਣੇ ਹਨ। ਇਸੇ ਲੜੀ ਤਹਿਤ ਅੱਜ ਆਮ ਆਦਮੀ ਪਾਰਟੀ (ਆਪ) ਚੰਡੀਗੜ੍ਹ ਵਿਚ ਕੇਂਦਰ ਸਰਕਾਰ ਖ਼ਿਲਾਫ਼ ਵਿਸ਼ਾਲ ਪ੍ਰਦਰਸ਼ਨ ਕਰਨ ਲਈ ਉਤਰੀ ਹੈ। ‘ਆਪ’ ਆਗੂ ਤੇ ਸਮਰਥਕ ਸੈਕਟਰ-37 ਸਥਿਤ ਬੱਤਰਾ ਥੀਏਟਰ ਨੇੜੇ ਭਾਜਪਾ ਦਫ਼ਤਰ ਵੱਲ ਵਧਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਚੰਡੀਗੜ੍ਹ ਪੁਲਿਸ ਨੇ ਅੱਗੇ ਬੈਰੀਕੇਡ ਲਗਾ ਦਿੱਤੇ ਹਨ। ਨਾਲ ਹੀ ਉਨ੍ਹਾਂ ਨੂੰ ਅੱਗੇ ਨਹੀਂ ਵਧਣ ਦਿੱਤਾ ਜਾ ਰਿਹਾ ਹੈ।

ਦੂਜੇ ਪਾਸੇ ਚੰਡੀਗੜ੍ਹ ਪੁਲੀਸ ਨੇ ਬੱਸਾਂ ਮੰਗਵਾ ਲਈਆਂ ਹਨ। ‘ਆਪ’ ਆਗੂਆਂ ਨੂੰ ਹਿਰਾਸਤ ‘ਚ ਵੀ ਲੈਣਾ ਸ਼ੁਰੂ ਕਰ ਦਿੱਤਾ। ਧਰਨੇ ਦੀ ਅਗਵਾਈ ਕਰ ਰਹੇ ਕੈਬਨਿਟ ਆਗੂ ਮਨਹਰਭਜਨ ਸਿੰਘ ਈਟੀਓ ਨੂੰ ਪੁਲੀਸ ਨੇ ਹਿਰਾਸਤ ਵਿਚ ਲੈ ਲਿਆ ਹੈ।

ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਅਸੀਂ ਕੇਂਦਰ ਨੂੰ ਚਿਤਾਵਨੀ ਦਿੰਦੇ ਹਾਂ ਕਿ ਝੋਨੇ ਦੀ ਲਿਫਟਿੰਗ ਜਲਦੀ ਸ਼ੁਰੂ ਕੀਤੀ ਜਾਵੇ ਨਹੀਂ ਤਾਂ ਉਨ੍ਹਾਂ ਨੂੰ ਸੰਘਰਸ਼ ਹੋਰ ਤੇਜ਼ ਕਰਨਾ ਪਵੇਗਾ। ਮੰਤਰੀ ਲਾਲ ਚੰਦ ਭੁੱਲਰ ਨੇ ਕਿਹਾ ਕਿ ਕਿਸਾਨਾਂ ਲਈ ਆਪਣੀ ਜਾਨ ਦੀ ਕੁਰਬਾਨੀ ਦੇਣੀ ਪਵੇ ਤਾਂ ਵੀ ਅਸੀਂ ਪਿੱਛੇ ਨਹੀਂ ਹਟਾਂਗੇ।

ਅੱਜ ਇੱਥੇ ਰੋਸ ਮੁਜ਼ਾਹਰਾ ਕੀਤਾ ਗਿਆ। ਜੇਕਰ ਉਨ੍ਹਾਂ ਨੂੰ ਦਿੱਲੀ ਵਿਚ ਵਿਰੋਧ ਪ੍ਰਦਰਸ਼ਨ ਕਰਨਾ ਪਿਆ ਤਾਂ ਉਹ ਪਿੱਛੇ ਨਹੀਂ ਹਟਣਗੇ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਕਿਸਾਨ ਪ੍ਰੇਸ਼ਾਨ ਰਹਿੰਦੇ ਹਨ ਤਾਂ ਸਾਡੇ ਮੰਤਰੀ ਬਣਨ ਦਾ ਕੋਈ ਫਾਇਦਾ ਨਹੀਂ। ਜੇਕਰ ਕੇਂਦਰ ਪੈਸੇ ਭੇਜਣ ਦੀ ਗੱਲ ਕਰ ਰਿਹਾ ਹੈ ਤਾਂ ਉਸ ਨੇ ਆਪਣਾ ਫਰਜ਼ ਨਿਭਾਇਆ ਹੈ। ਪੰਜਾਬ ਸਰਕਾਰ ‘ਤੇ ਕਿਸੇ ਨੇ ਕੋਈ ਮਿਹਰ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਨੀਤੀ ਵਿਚ ਸਪੱਸ਼ਟ ਹੈ ਕਿ ਨਵੀਂ ਫ਼ਸਲ ਆਉਣ ਤੋਂ ਪਹਿਲਾਂ ਪੁਰਾਣੀ ਫ਼ਸਲ ਦੀ ਚੁਕਾਈ ਕੀਤੀ ਜਾਵੇਗੀ ਪਰ ਅਜਿਹਾ ਨਹੀਂ ਹੋਇਆ।