ਚੰਡੀਗੜ੍ਹ, 27 ਨਵੰਬਰ | ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਅਤੇ ਮੋਹਾਲੀ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਦਵਿੰਦਰ ਬੰਬੀਹਾ ਗੈਂਗ ਦੇ ਦੋ ਮੈਂਬਰਾਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਅਮਰੀਕਾ ਸਥਿਤ ਕੁਲਵੀਰ ਸਿੰਘ ਉਰਫ਼ ਲਾਲਾ ਬੈਨੀਪਾਲ ਦੀਆਂ ਹਦਾਇਤਾਂ ’ਤੇ ਕੰਮ ਕਰਦੇ ਸੀ।

ਉਕਤ ਮੁਲਜ਼ਮਾਂ ਨੂੰ ਡੇਰਾਬੱਸੀ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰ ਕੇ ਇਹ ਜਾਣਕਾਰੀ ਦਿੱਤੀ ਹੈ। ਉਹ ਟ੍ਰਾਈਸਿਟੀ ਦੇ ਕਿਸੇ ਇਲਾਕੇ ਵਿਚ ਕੋਈ ਵੱਡੀ ਵਾਰਦਾਤ ਕਰਨ ਦੀ ਤਿਆਰੀ ਕਰ ਰਹੇ ਸਨ।

ਪੁਲਿਸ ਦੀ ਸ਼ੁਰੂਆਤੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਨੇ ਪਹਿਲਾਂ ਵੀ 2 ਵੱਖ-ਵੱਖ ਮਾਮਲਿਆਂ ਵਿਚ ਸਾਜ਼ਿਸ਼ ਰਚੀ ਸੀ। ਇਸ ਵਿਚ ਇੱਕ ਫਾਈਨਾਂਸਰ ਨੂੰ ਧਮਕੀਆਂ ਦੇਣ ਦੇ ਖਿਲਾਫ ਕਾਰਵਾਈ ਕਰਨਾ ਸੀ ਅਤੇ ਦੂਜਾ ਮੋਹਾਲੀ ਵਿਚ ਇੱਕ ਵਿਰੋਧੀ ਗਿਰੋਹ ਦੇ ਮੈਂਬਰ ਖਿਲਾਫ ਕਾਰਵਾਈ ਕਰਨਾ ਸੀ। ਇਸ ਦੇ ਨਾਲ ਹੀ ਪੁਲਿਸ ਹੁਣ ਮੁਲਜ਼ਮਾਂ ਦੀ ਜਾਂਚ ਵਿਚ ਜੁਟੀ ਹੋਈ ਹੈ। ਹਾਲਾਂਕਿ, ਮੁਲਜ਼ਮਾਂ ਨੇ ਕਬੂਲ ਕੀਤਾ ਹੈ ਕਿ ਉਨ੍ਹਾਂ ਨੂੰ ਟ੍ਰਾਈਸਿਟੀ ਖੇਤਰ ਵਿਚ ਕਈ ਅਪਰਾਧ ਕਰਨ ਦਾ ਕੰਮ ਸੌਂਪਿਆ ਗਿਆ ਸੀ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)