ਅੰਮ੍ਰਿਤਸਰ | ਇਥੋਂ ਇਕ ਖੌਫਨਾਕ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ‘ਚ 23 ਸਾਲ ਦੀ ਲੜਕੀ ਦਾ ਕਤਲ ਕਰ ਦਿੱਤਾ ਗਿਆ। ਪ੍ਰੇਮੀ ‘ਤੇ ਮਾਰਨ ਦੇ ਇਲਜ਼ਾਮ ਲੱਗੇ ਹਨ। ਲੜਕੀ ਦੇ ਪਰਿਵਾਰ ਨੇ ਦੋਸ਼ ਲਗਾਇਆ ਕਿ ਪ੍ਰੇਮੀ ਤੇ ਉਸਦਾ ਪਰਿਵਾਰ ਉਸ ਨੂੰ ਗੱਡੀ ਵਿਚ ਬਿਠਾ ਕੇ ਲੈ ਗਿਆ ਤੇ 6 ਘੰਟਿਆਂ ਬਾਅਦ ਉਸਦੀ ਲਾਸ਼ ਮਿਲੀ, ਜੋ ਨਹਿਰ ਵਿਚ ਸੁੱਟੀ ਹੋਈ ਸੀ।
ਖਬਰ ਮਿਲਣ ਤੋਂ ਬਾਅਦ ਇਲਾਕੇ ਵਿਚ ਸਨਸਨੀ ਫੈਲ ਗਈ। ਫਿਲਹਾਲ ਪ੍ਰੇਮੀ ਫਰਾਰ ਦੱਸਿਆ ਜਾ ਰਿਹਾ ਹੈ ਤੇ ਪੁਲਿਸ ਜਾਂਚ ਕਰ ਰਹੀ ਹੈ। ਘਟਨਾ ਤੋਂ ਬਾਅਦ ਲੜਕੀ ਦੇ ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ ਹੈ।