ਹਰਿਆਣਾ, 16 ਅਕਤੂਬਰ | ਨਾਇਬ ਸੈਣੀ ਹਰਿਆਣਾ ਦੇ ਮੁੱਖ ਮੰਤਰੀ ਬਣੇ ਰਹਿਣਗੇ। ਉਨ੍ਹਾਂ ਨੂੰ ਬੁੱਧਵਾਰ ਨੂੰ ਪੰਚਕੂਲਾ ‘ਚ ਭਾਜਪਾ ਦੀ ਬੈਠਕ ‘ਚ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ। ਮੀਟਿੰਗ ਵਿਚ ਸਾਬਕਾ ਗ੍ਰਹਿ ਮੰਤਰੀ ਅਨਿਲ ਵਿੱਜ ਅਤੇ ਵਿਧਾਇਕ ਕ੍ਰਿਸ਼ਨ ਬੇਦੀ ਨੇ ਸੈਣੀ ਦੇ ਨਾਂ ਦਾ ਪ੍ਰਸਤਾਵ ਰੱਖਿਆ, ਜਿਸ ‘ਤੇ ਸਾਰੇ ਵਿਧਾਇਕਾਂ ਨੇ ਸਹਿਮਤੀ ਜਤਾਈ। ਮੀਟਿੰਗ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਵੀ ਅਬਜ਼ਰਵਰ ਵਜੋਂ ਮੌਜੂਦ ਸਨ।
ਭਾਜਪਾ ਵਿਧਾਇਕ ਦਲ ਹੁਣ ਰਾਜ ਭਵਨ ਜਾ ਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰੇਗੀ। ਸਹੁੰ ਚੁੱਕ ਸਮਾਗਮ ਵੀਰਵਾਰ ਨੂੰ ਸਵੇਰੇ 11 ਵਜੇ ਹੋਵੇਗਾ। ਪੰਚਕੂਲਾ ਦੇ ਸ਼ਾਲੀਮਾਰ ਗਰਾਊਂਡ ‘ਚ ਸਹੁੰ ਚੁੱਕ ਸਮਾਗਮ ਲਈ ਵੱਡੀ ਸਟੇਜ ਤਿਆਰ ਕੀਤੀ ਜਾ ਰਹੀ ਹੈ। ਇਸ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ 37 ਨੇਤਾ ਅਤੇ ਭਾਜਪਾ ਅਤੇ ਐੱਨਡੀਏ ਸਹਿਯੋਗੀ ਰਾਜਾਂ ਦੇ ਮੁੱਖ ਮੰਤਰੀ ਮੌਜੂਦ ਹੋਣਗੇ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)