ਨਵੀਂ ਦਿੱਲੀ | ਤਾਜ਼ਾ ਖਬਰ ਸਾਹਮਣੇ ਆ ਰਹੀ ਹੈ ਕਿ ਮਹਿਲਾ ਪਹਿਲਵਾਨਾਂ ਦੇ ਧਰਨੇ ‘ਚ ਕਾਂਗਰਸੀ ਲੀਡਰ ਨਵਜੋਤ ਸਿੰਘ ਸਿੱਧੂ ਪਹੁੰਚ ਗਏ ਹਨ। ਉਹ ਦਿੱਲੀ ਦੇ ਜੰਤਰ-ਮੰਤਰ ਵਿਚ ਪਹੁੰਚ ਗਏ ਹਨ ਤੇ ਮਹਿਲਾ ਪਹਿਲਵਾਨਾਂ ਦੀਆਂ ਮੁਸ਼ਕਲਾਂ ਸੁਣ ਰਹੇ ਹਨ। ਇਸ ਤੋਂ ਪਹਿਲਾਂ ਵੀ ਕਈ ਲੀਡਰਾਂ ਵਲੋਂ ਪਹਿਲਵਾਨਾਂ ਦਾ ਸਮਰਥਨ ਕੀਤਾ ਗਿਆ ਸੀ।
ਦੱਸ ਦਈਏ ਕਿ WFI ਮੁਖੀ ‘ਤੇ ਕੁਝ ਚੋਟੀ ਦੀਆਂ ਮਹਿਲਾ ਪਹਿਲਵਾਨਾਂ ਨੇ ਜਿਨਸੀ ਸ਼ੋਸ਼ਣ ਦੇ ਦੋਸ਼ ਲਾਏ ਹਨ। ਦਿੱਲੀ ਪੁਲਿਸ ਨੇ ਸੱਤ ਮਹਿਲਾ ਪਹਿਲਵਾਨਾਂ ਦੁਆਰਾ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ‘ਤੇ ਦੋ ਐਫਆਈਆਰ ਦਰਜ ਕੀਤੀਆਂ ਹਨ। ਜਦੋਂ ਕਿ ਪਹਿਲੀ ਐਫਆਈਆਰ ਇੱਕ ਨਾਬਾਲਗ ਪਹਿਲਵਾਨ ਦੇ ਦੋਸ਼ਾਂ ਨਾਲ ਸਬੰਧਤ ਹੈ ਅਤੇ ਪੋਕਸੋ ਐਕਟ ਦੇ ਤਹਿਤ ਦਰਜ ਕੀਤੀ ਗਈ ਸੀ।







































