ਬ੍ਰੇਕਿੰਗ : ਨਵਜੋਤ ਸਿੱਧੂ ਨੇ ਪਤਨੀ ਦੇ ਕੈਂਸਰ ਦੇ ਇਲਾਜ ਦਾ ਆਯੁਰਵੈਦਿਕ ਡਾਈਟ ਪਲਾਨ ਕੀਤਾ ਜਾਰੀ

0
348

ਅੰਮ੍ਰਿਤਸਰ, 25 ਨਵੰਬਰ | ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੇ ਆਪਣੀ ਪਤਨੀ ਡਾਕਟਰ ਨਵਜੋਤ ਕੌਰ ਦੇ ਕੈਂਸਰ ਦਾ ਆਯੁਰਵੈਦਿਕ ਤਰੀਕੇ ਨਾਲ ਇਲਾਜ ਕਰਨ ਵਾਲਾ ਡਾਈਟ ਪਲਾਨ ਜਾਰੀ ਕੀਤਾ ਹੈ। ਸਿੱਧੂ ਨੇ ਦੱਸਿਆ ਕਿ ਉਨ੍ਹਾਂ ਦੀ ਪਤਨੀ ਦਾ ਸਟੇਜ-4 ਕੈਂਸਰ ਇਸ ਡਾਈਟ ਪਲਾਨ ਨਾਲ ਠੀਕ ਹੋ ਗਿਆ ਹੈ।

ਸਿੱਧੂ ਦੀ ਵੀਡੀਓ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ ਸੀ ਅਤੇ ਟਾਟਾ ਮੈਮੋਰੀਅਲ ਹਸਪਤਾਲ ਦੇ ਡਾਕਟਰਾਂ ਨੇ ਇਸ ਤੋਂ ਇਨਕਾਰ ਕੀਤਾ ਸੀ। ਡਾਕਟਰਾਂ ਨੇ ਕਿਹਾ ਸੀ ਕਿ ਸਿੱਧੂ ਵੱਲੋਂ ਦੱਸੀਆਂ ਗਈਆਂ ਕੁਝ ਗੱਲਾਂ ‘ਤੇ ਖੋਜ ਚੱਲ ਰਹੀ ਹੈ ਪਰ ਇਨ੍ਹਾਂ ਤੋਂ ਠੀਕ ਹੋਣ ਦਾ ਦਾਅਵਾ ਸੱਚ ਨਹੀਂ ਹੈ। ਜੇਕਰ ਲੋਕਾਂ ਵਿਚ ਕੈਂਸਰ ਵਰਗੇ ਲੱਛਣ ਹੋਣ ਤਾਂ ਉਨ੍ਹਾਂ ਨੂੰ ਤੁਰੰਤ ਹਸਪਤਾਲ ਵਿਚ ਜਾਂਚ ਕਰਵਾਉਣੀ ਚਾਹੀਦੀ ਹੈ।


(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)