ਜਲੰਧਰ, 18 ਦਸੰਬਰ | ਆਦਮਪੁਰ ਤੋਂ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਦੇ ਭਾਂਜੇ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ। ਥਾਣਾ ਆਦਮਪੁਰ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਦਾ ਭਤੀਜਾ ਪਿੰਡ ਕੋਟਲੀ ਬਿਆਸ ਵਿਖੇ ਮੌਜੂਦ ਸੀ। ਇਸ ਦੌਰਾਨ ਉਸ ਦੀ ਕਰੀਬ 8 ਲੜਕਿਆਂ ਨਾਲ ਬਹਿਸ ਹੋ ਗਈ।
ਤਕਰਾਰ ਤੋਂ ਬਾਅਦ ਮਾਮਲਾ ਇੰਨਾ ਵੱਧ ਗਿਆ ਕਿ ਸਾਰਿਆਂ ਨੇ ਮਿਲ ਕੇ ਵਿਧਾਇਕ ਦੇ ਭਾਂਜੇ ਅਤੇ ਉਸ ਦੇ ਦੋ ਦੋਸਤਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ, ਜਿਸ ਵਿਚ ਵਿਧਾਇਕ ਦੇ ਭਾਂਜੇ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੰਨੀ ਵਾਸੀ ਆਦਮਪੁਰ ਵਜੋਂ ਹੋਈ ਹੈ। ਇਸ ਦੌਰਾਨ ਦੋ ਜ਼ਖ਼ਮੀ ਹੋ ਗਏ। ਦਿਹਾਤ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
(Note : ਜਲੰਧਰ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/MV24q ਜਾਂ ਵਟਸਐਪ ਚੈਨਲ https://shorturl.at/AXVJ9 ਨਾਲ ਜ਼ਰੂਰ ਜੁੜੋ।)