Breaking News : ਕਿਸਾਨ ਅੰਦੋਲਨ ਤੋਂ ਪਰਤ ਰਹੀਆਂ ਮਾਨਸਾ ਜ਼ਿਲ੍ਹੇ ਦੀਆਂ 3 ਔਰਤਾਂ ਦੀ ਮੌਤ, 2 ਜ਼ਖਮੀ

0
1447

ਮਾਨਸਾ | ਟਿਕਰੀ ਬਾਰਡਰ ਦਿੱਲੀ ਦੇ ਕਿਸਾਨ ਅੰਦੋਲਨ ਤੋਂ ਘਰ ਵਾਪਸ ਪਰਤਣ ਲਈ ਆਟੋ ਰਿਕਸ਼ਾ ਦੀ ਉਡੀਕ ਕਰ ਰਹੀਆਂ 5 ਔਰਤਾਂ ਨੂੰ ਇਕ ਤੇਜ਼ ਰਫ਼ਤਾਰ ਟਿੱਪਰ ਟਰੱਕ ਨੇ ਆਪਣੀ ਲਪੇਟ ਵਿੱਚ ਲੈ ਲਿਆ, ਜਿਨ੍ਹਾਂ ‘ਚੋਂ 3 ਔਰਤਾਂ ਦੀ ਮੌਤ ਹੋ ਗਈ ਹੈ ਤੇ 2 ਔਰਤਾਂ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈਆਂ।

ਇਹ ਸਾਰੀਆਂ ਔਰਤਾਂ ਮਾਨਸਾ ਜ਼ਿਲ੍ਹੇ ਦੇ ਪਿੰਡ ਖੀਵਾ ਦਿਆਲੂ ਵਾਲੇ ਦੀਆਂ ਵਸਨੀਕ ਹਨ, ਜੋ ਕਈ ਦਿਨਾਂ ਤੋਂ ਦਿੱਲੀ ਦੇ ਕਿਸਾਨ ਅੰਦੋਲਨ ਵਿੱਚ ਭਾਗ ਲੈਣ ਗਈਆ ਹੋਈਆਂ ਸਨ।

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਮ੍ਰਿਤਕ ਔਰਤਾਂ ‘ਚ ਅਮਰਜੀਤ ਕੌਰ ਪਤਨੀ ਹਰਜੀਤ ਸਿੰਘ (58), ਗੁਰਮੇਲ ਕੌਰ ਪਤਨੀ ਭੋਲਾ ਸਿੰਘ (60), ਛਿੰਦਰ ਕੌਰ ਪਤਨੀ ਭਾਨ ਸਿੰਘ (61) ਸ਼ਾਮਲ ਹਨ ਤੇ ਜ਼ਖਮੀਆਂ ‘ਚ ਗੁਰਮੇਲ ਕੌਰ ਪਤਨੀ ਮੇਹਰ ਸਿੰਘ ਤੇ ਹਰਜੀਤ ਕੌਰ ਪਤਨੀ ਗੁਰਤੇਜ ਸਿੰਘ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਪਤਾ ਲੱਗਾ ਹੈ ਕਿ ਇਹ ਔਰਤਾਂ ਦਿੱਲੀ ਤੋਂ ਬਹਾਦਰਗੜ੍ਹ ਹੋ ਕੇ ਪੰਜਾਬ ਪਰਤਣ ਲਈ ਆਟੋ ਰਿਕਸ਼ਾ ਦੀ ਉਡੀਕ ਕਰ ਰਹੀਆਂ ਸਨ ਕਿ ਅਚਾਨਕ ਇਕ ਟਰੱਕ ਨੇ ਬੇਕਾਬੂ ਹੋ ਕੇ ਇਨ੍ਹਾਂ ਨੂੰ ਦਰੜ ਦਿੱਤਾ। ਟਰੱਕ ਚਾਲਕ ਮੌਕੇ ਤੋਂ ਦੌੜ ਗਿਆ ਪਰ ਪੁਲਿਸ ਨੇ ਟਰੱਕ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ