Breaking News : ਮਰਸਡੀਜ਼ ਵਾਲੇ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ, ਸਰਕਾਰ ਨੇ ਦਿੱਤੇ ਨਕਲੀ ਰਾਸ਼ਨ ਕਾਰਡ ਵਾਲਿਆਂ ‘ਤੇ ਕਾਰਵਾਈ ਦੇ ਹੁਕਮ

0
4064

ਚੰਡੀਗੜ੍ਹ | ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਹੈ ਕਿ ਨਕਲੀ ਰਾਸ਼ਨ ਕਾਰਡ ‘ਤੇ ਕਾਰਵਾਈ ਕੀਤੀ ਜਾਵੇਗੀ।  ਉਨ੍ਹਾਂ ਅਧਿਕਾਰੀਆਂ ਨੂੰ ਨਕਲੀ ਰਾਸ਼ਨ ਕਾਰਡ ਦੀ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ। ਨਕਲੀ ਰਾਸ਼ਨ ਕਾਰਡ ਬਣਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗੀ ਅਤੇ ਸਖਤ ਕਾਰਵਾਈ ਕੀਤੀ ਜਾਵੇਗੀ।

ਤੁਹਾਨੂੰ ਦੱਸ ਦਈਏ ਕਿ ਹੁਸ਼ਿਆਰਪੁਰ ਤੋਂ ਇਕ ਵੀਡੀਓ ਵਾਇਰਲ ਹੋਇਆ ਸੀ। ਇਕ ਵਿਅਕਤੀ ਮਰਸਡੀਜ਼ ਗੱਡੀ ਵਿਚ 2 ਰੁਪਏ ਕਿਲੋ ਵਾਲੀ ਕਣਕ ਲੈਣ ਡਿੱਪੂ ‘ਤੇ ਆਇਆ। ਉਸਨੇ ਡਿਪੂ ਅੱਗੇ ਕਾਰ ਖੜ੍ਹੀ ਕਰਕੇ 4 ਬੋਰੀਆਂ ਸਰਕਾਰੀ ਕਣਕ ਲਈ। ਇਹ ਸਾਰੀ ਘਟਨਾ ਉੱਥੇ ਖੜ੍ਹੇ ਇਕ ਵਿਅਕਤੀ ਨੇ ਆਪਣੇ ਮੋਬਾਈਲ ਵਿਚ ਰਿਕਾਰਡ ਕਰ ਲਈ।

ਵੀਡੀਓ ਵਾਇਰਲ ਹੋਣ ਤੋਂ ਬਾਅਦ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਾਰਵਾਈ ਕਰਨ ਦਾ ਫੈਸਲਾ ਲਿਆ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਕਲੀ ਰਾਸ਼ਨ ਕਾਰਡ ਦੀ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ। ਨਕਲੀ ਰਾਸ਼ਨ ਕਾਰਡ ਬਣਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗੀ ਅਤੇ ਸਖਤ ਕਾਰਵਾਈ ਕੀਤੀ ਜਾਵੇਗੀ।