ਚੰਡੀਗੜ੍ਹ | CM ਮਾਨ ਨੇ ਲੋਹੜੀ ਮੌਕੇ ਕੱਚੇ ਕਾਮਿਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਭਗਵੰਤ ਮਾਨ ਨੇ ਇਕ ਟਵੀਟ ਸ਼ੇਅਰ ਕਰਦਿਆਂ ਲਿਖਿਆ ਕਿ ਲੋਹੜੀ ਦੇ ਤਿਉਹਾਰ ‘ਤੇ ਤੁਹਾਡੇ ਨਾਲ ਇਕ ਹੋਰ ਖੁਸ਼ਖਬਰੀ ਸਾਂਝੀ ਕਰ ਰਿਹਾ ਹਾਂ।

ਸਾਡੀ ਸਰਕਾਰ ਲਗਾਤਾਰ ਲੋਕ ਹਿਤੈਸ਼ੀ ਫੈਸਲੇ ਲੈ ਰਹੀ ਹੈ ਅਤੇ ਇਸ ਸਬੰਧ ਵਿਚ 6 ਹਜ਼ਾਰ ਤੋਂ ਵੀ ਜ਼ਿਆਦਾ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਰਾਹ ਪੱਧਰਾ ਹੋ ਗਿਆ ਹੈ।