Breaking News : ਜੰਮੂ-ਕਸ਼ਮੀਰ ‘ਚ ਹਾਈਵੇ ਤੋਂ ਮਿਲਿਆ ਬੰਬ, ਭਾਰੀ ਸੁਰੱਖਿਆ ਬਲ ਤਾਇਨਾਤ

0
241

ਜੰਮੂ-ਕਸ਼ਮੀਰ, 11 ਸਤੰਬਰ | ਜੰਮੂ-ਕਸ਼ਮੀਰ ਦੇ ਬਾਰਾਮੁਲਾ ‘ਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ ਹੋਈ। ਹਾਈਵੇ ਤੋਂ ਬੰਬ ਮਿਲਿਆ ਹੈ, ਜਿਸ ਨੂੰ ਨਸ਼ਟ ਕਰ ਦਿੱਤਾ ਹੈ। ਸੁਰੱਖਿਆ ਬਲਾਂ ਦਾ ਆਪ੍ਰੇਸ਼ਨ ਜਾਰੀ ਹੈ।

ਦੱਸ ਦਈਏ ਕਿ ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲੇ ‘ਚ ਸੋਮਵਾਰ ਸਵੇਰੇ ਇਕ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰਦੇ ਹੋਏ ਸੁਰੱਖਿਆ ਬਲਾਂ ਨੇ ਰਾਸ਼ਟਰੀ ਰਾਜਮਾਰਗ ਤੋਂ ਇਕ ਆਈਈਡੀ ਬਰਾਮਦ ਕਰਕੇ ਉਸ ਨੂੰ ਡਿਫਿਊਜ਼ ਕਰ ਦਿੱਤਾ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਬੰਬ ਨਿਰੋਧਕ ਦਸਤਾ ਮੌਕੇ ‘ਤੇ ਪਹੁੰਚ ਗਿਆ। 9 ਸਤੰਬਰ ਨੂੰ ਜੰਮੂ-ਕਸ਼ਮੀਰ ‘ਚ ਹਾਈਬ੍ਰਿਡ ਅੱਤਵਾਦੀਆਂ ‘ਤੇ ਸ਼ਿਕੰਜਾ ਕੱਸਦੇ ਹੋਏ ਸੁਰੱਖਿਆ ਬਲਾਂ ਨੇ ਪੰਜ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਸੀ, ਜਿਨ੍ਹਾਂ ‘ਚ ਲਸ਼ਕਰ-ਏ-ਤੋਇਬਾ ਦੇ ਤਿੰਨ ਅੱਤਵਾਦੀ ਸ਼ਾਮਲ ਸਨ।

File Photo

4 ਸਤੰਬਰ ਨੂੰ ਜੰਮੂ-ਪੁੰਛ ਹਾਈਵੇ ‘ਤੇ ਸੁਰੱਖਿਆ ਬਲਾਂ ਦੇ ਵਾਹਨਾਂ ਨੂੰ ਭਾਰੀ ਨੁਕਸਾਨ ਪਹੁੰਚਾਉਣ ਦੀ ਸਾਜ਼ਿਸ਼ ਦੇ ਤਹਿਤ ਲਾਇਆ ਗਿਆ ਆਈਈਡੀ ਸੁਰੱਖਿਆ ਬਲਾਂ ਨੇ ਬਰਾਮਦ ਕੀਤਾ ਸੀ। ਹਾਈਵੇ ‘ਤੇ ਨਾਰੀਆ ਪਿੰਡ ਦੇ ਕੋਲ ਇੱਕ ਪੁਲੀ ਦੇ ਕੰਢੇ ‘ਤੇ ਲਗਭਗ ਤਿੰਨ ਕਿਲੋ ਵਜ਼ਨ ਦਾ ਇੱਕ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਲੁਕਾਇਆ ਗਿਆ ਸੀ।