BREAKING NEWS : ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਦਿੱਤਾ ਅਸਤੀਫ਼ਾ

0
382

ਚੰਡੀਗੜ੍ਹ | ਮੰਤਰੀ ਫੌਜਾ ਸਿੰਘ ਸਰਾਰੀ ਨੇ ਅਸਤੀਫ਼ਾ ਦੇ ਦਿੱਤਾ ਹੈ। ਮੈਂ ਪਾਰਟੀ ਦਾ ਵਫਾਦਾਰ ਸਿਪਾਹੀ ਜ਼ਰੂਰ ਰਹਾਂਗਾ। ਨਿੱਜੀ ਕਾਰਨਾਂ ਕਰਕੇ ਅਸਤੀਫਾ ਦੇਣਾ ਦੱਸਿਆ ਜਾ ਰਿਹਾ ਹੈ। ਉਨ੍ਹਾਂ ‘ਤੇ ਭ੍ਰਿਸ਼ਟਾਚਾਰ ਦੇ ਆਰੋਪ ਲੱਗੇ ਸਨ ਤੇ ਸਰਾਰੀ ਦੀ ਆਡੀਓ ਵਾਇਰਲ ਹੋਣ ਤੋਂ ਬਾਅਦ ਵਿਰੋਧੀ ਲਗਾਤਾਰ ਸਵਾਲ ਚੁੱਕ ਰਹੇ ਸੀ। ਸ਼ਾਮ 5 ਵਜੇ ਨਵੇਂ ਮੰਤਰੀ ਸਹੁੰ ਚੁੱਕਣਗੇ। ਖ਼ਬਰਾਂ ਦੀ ਮੰਨੀਏ ਤਾਂ 7 ਜਨਵਰੀ ਨੂੰ ਪੰਜਾਬ ਦੀ ਕੈਬਨਿਟ ‘ਚ ਨਵੇਂ ਚਿਹਰੇ ਵੇਖਣ ਨੂੰ ਮਿਲਣਗੇ ਅਤੇ ਇਹ ਨਵੇਂ ਚਿਹਰੇ ਸ਼ਨੀਵਾਰ ਸ਼ਾਮ ਨੂੰ 5 ਵਜੇ ਸਹੁੰ ਚੁੱਕ ਸਕਦੇ ਹਨ। ਹੁਣ ਵੇਖਣਾ ਹੋਵੇਗਾ ਕਿ ਇਹ ਨਵੇਂ ਚਹਿਰੇ ਕੌਣ ਹੋਣਗੇ।