Breaking News : ਹਰਜਿੰਦਰ ਸਿੰਘ ਧਾਮੀ ਮੁੜ ਬਣੇ ਐਸਜੀਪੀਸੀ ਦੇ ਪ੍ਰਧਾਨ, ਬੀਬੀ ਜਗੀਰ ਕੌਰ ਨੂੰ ਪਈਆਂ 42 ਵੋਟਾਂ

0
536

ਅੰਮ੍ਰਿਤਸਰ | ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਜਿੰਦਰ ਸਿੰਘ ਧਾਮੀ ਮੁੜ ਐਸ.ਜੀ.ਪੀ.ਸੀ. ਦੇ ਪ੍ਰਧਾਨ ਬਣ ਗਏ ਹਨ। ਅੱਜ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਦੁਪਹਿਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ‘ਚ ਹੋਈ। ਇਸ ਚੋਣ ‘ਚ 157 ਮੈਂਬਰਾਂ ਨੇ ਆਪਣੀ ਵੋਟ ਪਾਈ, ਜਿਨ੍ਹਾਂ ‘ਚੋਂ 104 ਵੋਟਾਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਜਿੰਦਰ ਸਿੰਘ ਧਾਮੀ ਮਿਲੀਆਂ ਅਤੇ ਬੀਬੀ ਜਗੀਰ ਕੌਰ ਨੂੰ 42 ਵੋਟਾਂ ਪਈਆਂ।

ਦੱਸ ਦਈਏ ਕਿ ਇਸ ਵਾਰ ਕਮੇਟੀ ਦੇ ਮੌਜੂਦਾ ਪ੍ਰਧਾਨ ਅਤੇ ਅਕਾਲੀ ਦਲ ਦੇ ਉੁਮੀਦਵਾਰ ਹਰਜਿੰਦਰ ਸਿੰਘ ਧਾਮੀ ਅਤੇ ਅਕਾਲੀ ਦਲ ਪਾਰਟੀ ‘ਚੋਂ ਕੱਢੀ ਗਈ ਬੀਬੀ ਜਗੀਰ ਕੌਰ ਵਿਚਕਾਰ ਸਖਤ ਮੁਕਾਬਲਾ ਸੀ। ਇਨ੍ਹਾਂ ਚੋਣਾਂ ‘ਤੇ ਦੁਨੀਆ ਭਰ ਦੇ ਸਿੱਖਾਂ ਦੀਆਂ ਅੱਖਾਂ ਟਿਕੀਆਂ ਹੋਈਆਂ ਸਨ। ਐਸਜੀਪੀਸੀ ਦੇ ਮੈਂਬਰ ਮਾਰਚ ‘ਚ ਬਜਟ ਅਤੇ ਨਵੰਬਰ ‘ਚ ਜਰਨਲ ਇਜਲਾਸ ਚ ਪ੍ਰਧਾਨ ਦੀ ਚੋਣ ਕਰਦੇ ਹਨ। ਮੰਗਲਵਾਰ ਸ਼ਾਮ ਨੂੰ ਹੋਈ ਮੀਟਿੰਗ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਚ.ਐਸ.ਧਾਮੀ ਨੂੰ 125 ਵੋਟਾਂ ਮਿਲਣ ਦੀ ਆਸ ਪ੍ਰਗਟਾਈ ਸੀ। ਇਤਿਹਾਸ ‘ਤੇ ਨਜ਼ਰ ਮਾਰੀਏ ਤਾਂ 28 ਸਾਲ ਪਹਿਲਾਂ ਵੀ ਅਜਿਹੀ ਹੀ ਸਥਿਤੀ ਬਣੀ ਹੋਈ ਸੀ।