ਫਿਰੋਜ਼ਪੁਰ | ਜ਼ਿਲ੍ਹੇ ਵਿਚ ਲੜਾਈ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲ ਬਾਗ ਇਲਾਕੇ ਵਿਚ ਦੋ ਗੁੱਟਾਂ ਦੀ ਆਪਸ ਵਿਚ ਲੜਾਈ ਹੋ ਗਈ। ਲੜਾਈ ਇੰਨੀ ਭਿਆਨਕ ਬਣ ਗਈ ਕਿ ਉਹਨਾਂ ਨੇ ਇਕ-ਦੂਜੇ ਦੇ ਕਰਪਾਨਾਂ ਮਾਰੀਆਂ ਸ਼ੁਰੂ ਕਰ ਦਿੱਤੀਆਂ।

ਇਸ ਝਗੜੇ ਵਿਚ ਕਈ ਲੋਕ ਜ਼ਖਮੀ ਹੋ ਗਏ। ਉਹਨਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਪੀੜਤਾਂ ਦਾ ਕਹਿਣਾ ਹੈ ਕਿ ਉਨ੍ਹਾਂ ਤੇ ਪੁਰਾਣੀ ਰੰਜਿਸ ਕਰਕੇ ਹਮਲਾ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਅਸੀਂ ਮਾਮਲੇ ਦੀ ਜਾਂਚ ਕਰ ਰਹੇ। ਦੋਸ਼ੀਆਂ ਨੂੰ ਜਲਦ ਜੇਲ੍ਹ ਦੀਆਂ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ।