ਚੰਡੀਗੜ੍ਹ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੂੰ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਐੱਸਆਈਟੀ ਨੇ ਮੁੜ ਸੰਮਨ ਭੇਜੇ ਹਨ। ਐੱਸਆਈਟੀ ਨੇ ਉਨ੍ਹਾਂ ਨੂੰ ਸੋਮਵਾਰ ਸਵੇਰੇ 11 ਵਜੇ ਤਲਬ ਕੀਤਾ ਹੈ। ਐੱਲਕੇ ਯਾਦਵ ਵਾਲੀ ਐੱਸਆਈਟੀ ਉਨ੍ਹਾਂ ਤੋਂ ਪੁੱਛਗਿੱਛ ਕਰੇਗੀ। ਇਸ ਮਾਮਲੇ ‘ਚ ਉਨ੍ਹਾਂ ਨੂੰ ਪਹਿਲਾਂ ਵੀ ਸੰਮਨ ਜਾਰੀ ਹੋਏ ਸਨ ਤੇ ਦੁਬਾਰਾ ਸੰਮਨ ਭੇਜੇ ਗਏ ਹਨ।