ਚੰਡੀਗੜ੍ਹ | ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਨੂੰ ਪੰਜਾਬ ਵਿੱਚ ਲਾਗੂ ਕਰਨ ਲਈ ਇੱਕ ਪੱਤਰ ਜਾਰੀ ਕੀਤਾ ਗਿਆ ਹੈ, ਸਰਕਾਰੀ ਮੁਲਾਜ਼ਮ ਉਸ ਪੱਤਰ ਤੋਂ ਸੰਤੁਸ਼ਟ ਨਹੀਂ ਹਨ ਕਿਉਂਕਿ ਉਹ ਪੱਤਰ ਬਹੁਤ ਹੀ ਮੁੱਢਲਾ ਹੈ ਅਤੇ ਉਸ ਪੱਤਰ ਵਿੱਚ ਕਿਸੇ ਵੀ ਨਿਯਮ ਦਾ ਜ਼ਿਕਰ ਨਹੀਂ ਹੈ, ਜਿਸ ਕਰਕੇ ਸਾਰੇ ਸਰਕਾਰੀ ਮੁਲਾਜ਼ਮ ਮਹਿਸੂਸ ਕਰ ਰਹੇ ਹਨ ਕਿ ਇਹ ਪੰਜਾਬ ਦੇ ਸਮੂਹ ਸਰਕਾਰੀ ਮੁਲਾਜ਼ਮਾਂ ਦੇ ਗੁੱਸੇ ਨੂੰ ਸ਼ਾਂਤ ਕਰਨ ਦਾ ਇੱਕ ਤਰੀਕਾ ਹੈ, ਜੇਕਰ ਪੰਜਾਬ ਸਰਕਾਰ ਹਰਕਤ ਵਿੱਚ ਆ ਕੇ ਪੰਜਾਬ ਵਿੱਚ ਓ.ਪੀ.ਐਸ. ਨੂੰ ਲਾਗੂ ਕਰ ਰਹੀ ਹੈ ਤਾਂ ਇਸ ਦਾ ਢੁੱਕਵਾਂ ਨੋਟੀਫਿਕੇਸ਼ਨ ਜਾਰੀ ਕਰੇ ਅਤੇ ਜੇਕਰ ਨੋਟੀਫਿਕੇਸ਼ਨ ਜਾਰੀ ਨਹੀਂ ਕਰਨਾ ਤਾਂ ਇਕ ਪੱਤਰ ਜਾਰੀ ਕਰੇ, ਜਿਸ ਤਰ੍ਹਾਂ ਛੱਤੀਸਗੜ੍ਹ ਸਰਕਾਰ ਨੇ ਇੱਕ ਪੱਤਰ ਜਾਰੀ ਕੀਤਾ ਹੈ, ਜਿਸ ਵਿੱਚ ਇਹ ਵੇਰਵਾ ਦਿੱਤਾ ਗਿਆ ਹੈ ਕਿ ਜੀਪੀਐਫ ਵਿੱਚ ਜਾਣ ਲਈ ਉਨ੍ਹਾਂ ਦੇ ਖਾਤੇ ਵਿੱਚੋਂ ਕਿੰਨੇ ਪੈਸੇ ਕੱਟੇ ਜਾਣਗੇ। ਇਸ ਨੂੰ ਜਲਦੀ ਤੋਂ ਜਲਦੀ ਜਾਰੀ ਕੀਤਾ ਜਾਵੇਗਾ ਤਾਂ ਜੋ ਪੰਜਾਬ ਦੇ ਸਾਰੇ ਸਰਕਾਰੀ ਮੁਲਾਜ਼ਮਾਂ ਨੂੰ ਸੰਤੁਸ਼ਟ ਕੀਤਾ ਜਾ ਸਕੇ।