Breaking News : ਕਿਸਾਨਾਂ ਅੱਗੇ ਝੁਕੀ ਪੰਜਾਬ ਪੁਲਿਸ, ਕਿਸਾਨ ਆਗੂ ਡੱਲੇਵਾਲ ਹੋਣਗੇ ਰਿਹਾਅ, ਮਰਨ ਵਰਤ ਰਖਣਗੇ ਜਾਰੀ

0
1017

ਪਟਿਆਲਾ/ਲੁਧਿਆਣਾ, 29 ਨਵੰਬਰ | ਸ਼ੁੱਕਰਵਾਰ ਨੂੰ ਪੰਜਾਬ ਪੁਲਿਸ ਅਤੇ ਪ੍ਰਸ਼ਾਸਨ ਨੇ ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ। ਪੰਜਾਬ ਪੁਲਿਸ ਡੱਲੇਵਾਲ ਨੂੰ ਰਿਹਾਅ ਕਰਨ ਲਈ ਰਾਜ਼ੀ ਹੋ ਗਈ, ਜਿਸ ਤੋਂ ਬਾਅਦ ਕਿਸਾਨ ਖਨੌਰੀ ਸਰਹੱਦ ਤੋਂ ਲੁਧਿਆਣਾ ਲਈ ਰਵਾਨਾ ਹੋ ਗਏ ਹਨ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਾਡੀ ਹਾਲੇ ਤੱਕ ਡੱਲੇਵਾਲ ਨਾਲ ਗੱਲ ਨਹੀਂ ਹੋਈ ਪਰ ਅਧਿਕਾਰੀਆਂ ਨੇ ਉਨ੍ਹਾਂ ਦੀ ਸਿਹਤ ਠੀਕ ਹੋਣ ਦੀ ਗੱਲ ਕਹੀ ਹੈ। ਸਾਡੀ ਪੰਜਾਬ ਸਰਕਾਰ ਤੋਂ ਇੱਕ ਹੀ ਮੰਗ ਸੀ ਕਿ ਡੱਲੇਵਾਲ ਨੂੰ ਰਿਹਾਅ ਕੀਤਾ ਜਾਵੇ। ਸਰਕਾਰ ਨੇ ਉਨ੍ਹਾਂ ਦੀ ਮੰਗ ਮੰਨ ਲਈ ਹੈ। ਉਹ ਖਨੌਰੀ ਸਰਹੱਦ ’ਤੇ ਮੋਰਚੇ ਵਿਚ ਸ਼ਾਮਲ ਹੋਣਗੇ। ਉਨ੍ਹਾਂ ਦਾ ਮਰਨ ਵਰਤ ਜਾਰੀ ਰਹੇਗਾ। ਡੱਲੇਵਾਲ ਦੇ ਆਉਣ ਤੋਂ ਬਾਅਦ 1 ਦਸੰਬਰ ਦੇ ਧਰਨੇ ਸਬੰਧੀ ਫੈਸਲਾ ਲਿਆ ਜਾਵੇਗਾ।

ਦਰਅਸਲ 26 ਨਵੰਬਰ ਨੂੰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਖਨੌਰੀ ਸਰਹੱਦ ‘ਤੇ ਆਪਣਾ ਮਰਨ ਵਰਤ ਸ਼ੁਰੂ ਕਰਨਾ ਸੀ। ਇਸ ਤੋਂ ਪਹਿਲਾਂ ਰਾਤ 2 ਵਜੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਖਨੌਰੀ ਬਾਰਡਰ ‘ਤੇ ਇੱਕ ਟੈਂਟ ਤੋਂ ਹਿਰਾਸਤ ਵਿਚ ਲੈ ਲਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਲਿਜਾਇਆ ਗਿਆ।

ਇਸ ਮਗਰੋਂ ਕਿਸਾਨਾਂ ਨੇ ਖਨੌਰੀ ਸਰਹੱਦ ’ਤੇ ਮੀਟਿੰਗ ਕੀਤੀ, ਜਿਸ ਵਿਚ ਫੈਸਲਾ ਕੀਤਾ ਗਿਆ ਕਿ ਸਾਬਕਾ ਫੌਜੀ ਸੁਖਜੀਤ ਸਿੰਘ ਹਰਦੋ ਝੰਡੇ ਖਨੌਰੀ ਸਰਹੱਦ ‘ਤੇ ਮਰਨ ਵਰਤ ‘ਤੇ ਬੈਠਣਗੇ। ਉਨ੍ਹਾਂ ਦੇ ਮਰਨ ਵਰਤ ਦਾ ਅੱਜ ਚੌਥਾ ਦਿਨ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)