ਚੰਡੀਗੜ੍ਹ, 21 ਸਤੰਬਰ | ਪੰਜਾਬ ਸਰਕਾਰ ਨੇ ਗੁਰਦਾਸਪੁਰ ਵਿਚ 22 ਸਤੰਬਰ ਤੇ ਜਲੰਧਰ ਵਿਚ 28 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਗੁਰਦਾਸਪੁਰ ਦੇ ਡੀਸੀ ਹਿਮਾਂਸ਼ੂ ਅਗਰਵਾਲ ਨੇ ਇਕ ਆਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਲੈ ਕੇ ਗੁਰਦਾਸਪੁਰ ਜ਼ਿਲੇ ਵਿਚ ਸਰਕਾਰੀ ਛੁੱਟੀ ਕਰ ਦਿੱਤੀ ਗਈ ਹੈ।
ਇਸੇ ਤਰ੍ਹਾਂ ਜਲੰਧਰ ਦੇ ਡੀਸੀ ਵਿਸ਼ੇਸ਼ ਸਾਰੰਗਲ ਨੇ ਬਾਬਾ ਸੋਢਲ ਮੇਲੇ ਨੂੰ ਲੈ ਕੇ 28 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਦੋਵਾਂ ਜ਼ਿਲਿਆਂ ਵਿਚ ਉਸ ਦਿਨ ਸਕੂਲ-ਕਾਲਜ ਬੰਦ ਰਹਿਣਗੇ।