ਬ੍ਰੇਕਿੰਗ : ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਐਲਾਨ, ਇਸ ਤਰੀਕ ਨੂੰ ਪੈਣਗੀਆਂ ਵੋਟਾਂ

0
3233

ਚੰਡੀਗੜ੍ਹ, 25 ਸਤੰਬਰ | ਪੰਜਾਬ ਚੋਣ ਕਮਿਸ਼ਨ ਨੇ ਪੰਚਾਇਤੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ । ਪੰਜਾਬ ‘ਚ ਪੰਚਾਇਤੀ ਚੋਣਾਂ 15 ਅਕਤੂਬਰ ਨੂੰ ਪੈਣਗੀਆਂ। ਇਸ ਦਿਨ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ ਤੇ ਇਸੇ ਦਿਨ ਵੋਟਾਂ ਦੀ ਗਿਣਤੀ ਵੀ ਹੋਵੇਗੀ। ਇਸ ਦੇ ਨਾਲ ਹੀ ਚੋਣ ਕਮਿਸ਼ਨ ਨੇ ਦੱਸਿਆ ਕਿ ਇਸ ਵਾਰ ਪੰਚਾਂ ਤੇ ਸਰਪੰਚਾਂ ਦੇ ਚੋਣ ਨਿਸ਼ਾਨ ਵੱਖਰੇ ਰੱਖੇ ਗਏ ਹਨ ।

ਉਨ੍ਹਾਂ ਦੱਸਿਆ ਕਿ ਇਸ ਵਾਰ CM ਭਗਵੰਤ ਮਾਨ ਨੇ ਪਹਿਲਾਂ ਹੀ ਕਹਿ ਤਾਂ ਹੈ ਕਿ ਕੋਈ ਵੀ ਪਾਰਟੀ ਦੇ ਚੋਣ ਨਿਸ਼ਾਨ ‘ਤੇ ਪੰਚਾਇਤੀ ਚੋਣ ਨਹੀਂ ਲੜੇਗਾ। ਉਨ੍ਹਾਂ ਦੱਸਿਆ ਕਿ 27 ਸਤੰਬਰ ਤੋਂ 4 ਅਕਤੂਬਰ ਤਕ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ, ਜਿਸ ਦਾ ਸਮਾਂ ਸਵੇਰੇ 11 ਤੋਂ 3 ਵਜੇ ਹੋਵੇਗਾ ਤੇ 7 ਅਕਤੂਬਰ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਤਰੀਕ ਹੋਵੇਗੀ ।