ਬ੍ਰੇਕਿੰਗ : ਗੁਰਦੁਆਰਾ ਕੋਤਵਾਲੀ ਸਾਹਿਬ ‘ਚ ਬੇਅਦਬੀ, ਪਾਠੀ ਸਿੰਘ ਦੀ ਕੁੱਟਮਾਰ ਤੇ ਗੁਰੂ ਦੇ ਪਾਵਨ ਅੰਗਾਂ ਨਾਲ ਛੇੜਛਾੜ

0
1284

ਰੋਪੜ/ਮੋਰਿੰਡਾ | ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਨੌਜਵਾਨ ਸਿੱਖ ਵੱਲੋਂ ਗੁਰਦੁਆਰਾ ਸਾਹਿਬ ‘ਚ ਦਾਖਲ ਹੋ ਕੇ ਪਾਠ ਕਰ ਰਹੇ ਪਾਠੀ ਸਿੰਘਾਂ ਨਾਲ ਕੁੱਟਮਾਰ ਕੀਤੀ ਗਈ। ਬੇਅਦਬੀ ਤੋਂ ਬਾਅਦ ਗੁੱਸੇ ‘ਚ ਆਏ ਲੋਕਾਂ ਨੇ ਮੋਰਿੰਡਾ ਦੇ ਕੈਨੋਰ ਚੌਕ ‘ਚ ਜਾਮ ਲਗਾ ਦਿੱਤਾ।

ਪ੍ਰਦਰਸ਼ਨਕਾਰੀ ਜ਼ਮੀਨ ‘ਤੇ ਬੈਠ ਗਏ ਤੇ ਸਤਿਨਾਮ-ਵਾਹਿਗੁਰੂ ਦੇ ਜਾਪ ਸ਼ੁਰੂ ਕਰ ਦਿੱਤੇ। ਮੌਕੇ ‘ਤੇ ਐੱਸਐੱਚਓ ਹਰਸ਼ ਗੌਤਮ ਨੇ ਪਹੁੰਚ ਕੇ ਉਨ੍ਹਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਪਰ ਧਰਨਾਕਾਰੀ ਇਸ ਗੱਲ ‘ਤੇ ਅੜੇ ਰਹੇ। ਬੇਅਦਬੀ ਕਰਨ ਵਾਲੇ ਵਿਅਕਤੀ ਨੇ ਗੁਰਦੁਆਰਾ ਸਾਹਿਬ ਵਿਚ ਪਹਿਲਾਂ ਪਾਠ ਕਰ ਰਹੇ ਪਾਠੀ ਦੀ ਕੁੱਟਮਾਰ ਕੀਤੀ ਤੇ ਫਿਰ ਗੁਰੂ ਸਾਹਿਬ ਦੇ ਪਾਵਨ ਅੰਗਾਂ ਨਾਲ ਛੇੜਛਾੜ ਕੀਤੀ।

ਨੌਜਵਾਨ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਤੇ ਗ੍ਰੰਥੀ ਸਿੰਘ ਦੀ ਕੁੱਟਮਾਰ ਕੀਤੀ। ਇਸ ਤੋਂ ਬਾਅਦ ਸੰਗਤ ਨੇ ਉਸ ਨੂੰ ਕਾਬੂ ਕਰ ਲਿਆ। ਬਾਅਦ ਵਿਚ ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ ਵਿਚ ਲਿਆ।

ਵੇਖੋ ਵੀਡੀਓ