ਬ੍ਰੇਕਿੰਗ : ਪੰਜਾਬ ‘ਚ ਕੰਗਨਾ ਦੀ ਫਿਲਮ ਐਮਰਜੈਂਸੀ ਦਾ ਵਿਰੋਧ, ਸਿਨੇਮਾ ਘਰਾਂ ਬਾਹਰ ਸਿੱਖ ਜਥੇਬੰਦੀਆਂ ਨੇ ਕੀਤਾ ਪ੍ਰਦਰਸ਼ਨ, ਸ਼ੋਅ ਹੋਏ ਰੱਦ

0
201

ਅੰਮ੍ਰਿਤਸਰ, 17 ਜਨਵਰੀ | ਫਿਲਮੀ ਅਦਾਕਾਰਾ ਤੇ ਮੈਂਬਰ ਪਾਰਲੀਮੈਂਟ ਵੱਲੋਂ ਬਣਾਈ ਗਈ ਫਿਲਮ ਐਮਰਜੈਂਸੀ ਅੱਜ 17 ਜਨਵਰੀ ਨੂੰ ਵੱਖ-ਵੱਖ ਸਿਨਮਾ ਘਰਾਂ ਵਿਚ ਰਿਲੀਜ਼ ਕੀਤੀ ਜਾ ਰਹੀ ਸੀ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਤੇ ਦਿਨ ਹੀ ਇਸ ਫਿਲਮ ਦਾ ਵਿਰੋਧ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਪੱਤਰ ਵੀ ਲਿਖਿਆ ਗਿਆ ਸੀ ਕਿ ਇਹ ਫਿਲਮ ਪੰਜਾਬ ਦੇ ਕਿਸੇ ਵੀ ਸਿਨਮਾ ਘਰਾਂ ਵਿਚ ਰਿਲੀਜ਼ ਨਾ ਕੀਤੀ ਜਾਵੇ।

ਦੂਜੇ ਪਾਸੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਮ੍ਰਿਤਸਰ ਦੇ ਵੱਖ-ਵੱਖ ਸਿਨਮਾ ਘਰਾਂ ਦੇ ਬਾਹਰ ਆਪਣਾ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ ਕਿ ਇਹ ਕੰਗਨਾ ਰਨੌਤ ਦੀ ਐਮਰਜੈਂਸੀ ਫਿਲਮ ਰਿਲੀਜ਼ ਨਾ ਹੋਣ ਦਿੱਤੀ ਜਾਵੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸਜੀਪੀਸੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਫਿਲਮੀ ਅਦਾਕਾਰਾ ਕੰਗਨਾ ਰਨੌਤ ਸ਼ੁਰੂ ਤੋਂ ਹੀ ਪੰਜਾਬ ਖਿਲਾਫ ਬੋਲਦੀ ਆਈ ਹੈ ਤੇ ਇਸ ਫਿਲਮ ਨੂੰ ਬੰਦ ਕਰਵਾਉਣ ਲਈ ਪਿਛਲੇ ਦਿਨ ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਨਾਲ ਵੀ ਐਸਜੀਪੀਸੀ ਵਫਦ ਵੱਲੋਂ ਮੁਲਾਕਾਤ ਕੀਤੀ ਗਈ ਸੀ ਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਵੀ ਵਿਸ਼ਵਾਸ ਦਿਵਾਇਆ ਹੈ ਕਿ ਇਸ ਫਿਲਮ ਨੂੰ ਬੰਦ ਕਰਵਾਉਣ ਲਈ ਉਹ ਗ੍ਰਹਿ ਮੰਤਰਾਲੇ ਨਾਲ ਵੀ ਗੱਲਬਾਤ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਫਿਲਮ ਪੰਜਾਬ ਵਿਚ ਉਹ ਕਿਤੇ ਵੀ ਰਿਲੀਜ਼ ਨਹੀਂ ਹੋਣ ਦੇਣਗੇ।

ਏਸੀਪੀ ਗਗਨਦੀਪ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪੀਵੀਆਰ ਸਿਨੇਮਾ ਦੇ ਮੈਨੇਜਰ ਨਾਲ ਵੀ ਗੱਲਬਾਤ ਹੋਈ ਹੈ ਤੇ ਉਨ੍ਹਾਂ ਨੇ ਵਿਸ਼ਵਾਸ ਦਿਵਾਇਆ ਹੈ ਕਿ ਐਮਰਜੈਂਸੀ ਫਿਲਮ ਇਸ ਸਿਨੇਮਾ ਘਰ ਵਿੱਚ ਰਿਲੀਜ਼ ਨਹੀਂ ਕੀਤੀ ਜਾਵੇਗੀ ਤੇ ਅੱਜ ਦੇ ਫਿਲਮ ਦੇ ਸਾਰੇ ਸ਼ੋਅ ਵੀ ਬੰਦ ਪਹਿਲਾਂ ਤੋਂ ਹੀ ਕੀਤੇ ਗਏ ਹਨ।