ਬ੍ਰੇਕਿੰਗ : PSEB ਦੇ ਚੇਅਰਪਰਸਨ ਨੇ ਦਿੱਤਾ ਅਸਤੀਫਾ, ਪੰਜਾਬ ਸਰਕਾਰ ਨੇ ਕੀਤਾ ਮਨਜ਼ੂਰ

0
1183

ਚੰਡੀਗੜ੍ਹ | ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਦੇ ਚੇਅਰਪਰਸਨ ਸਾਬਕਾ ਆਈਏਐਸ ਅਧਿਕਾਰੀ ਸਤਬੀਰ ਬੇਦੀ ਨੇ ਅਸਤੀਫ਼ਾ ਦੇ ਦਿੱਤਾ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਉਨ੍ਹਾਂ ਦਾ ਅਸਤੀਫਾ ਸੂਬਾ ਸਰਕਾਰ ਨੇ ਪ੍ਰਵਾਨ ਕਰ ਲਿਆ ਹੈ। ਨਾਲ ਹੀ ਉਨ੍ਹਾਂ ਦੀ ਥਾਂ ’ਤੇ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਚੇਅਰਮੈਨ ਦਾ ਵਾਧੂ ਚਾਰਜ ਦਿੱਤਾ ਗਿਆ। ਹਾਲਾਂਕਿ ਅਸਤੀਫੇ ਦਾ ਕਾਰਨ ਸਪੱਸ਼ਟ ਨਹੀਂ ਹੋਇਆ ਹੈ।