ਬ੍ਰੇਕਿੰਗ : PSEB ਨੇ 10ਵੀਂ ਤੇ 12ਵੀਂ ਦੀ ਡੇਟਸ਼ੀਟ ਕੀਤੀ ਜਾਰੀ, ਇਸ ਤਰੀਕ ਤੋਂ ਪ੍ਰੈਕਟੀਕਲ ਪੇਪਰ ਸ਼ੁਰੂ

0
753

ਚੰਡੀਗੜ੍ਹ, 1 ਜਨਵਰੀ | ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਵੋਕੇਸ਼ਨਲ ਅਤੇ NSQF ਵਿਸ਼ਿਆਂ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਇਹ ਪ੍ਰੀਖਿਆਵਾਂ 27 ਜਨਵਰੀ ਤੋਂ 4 ਫਰਵਰੀ ਤੱਕ ਲਈਆਂ ਜਾਣਗੀਆਂ। ਬੋਰਡ ਨੇ ਇਸ ਸਬੰਧੀ ਸੂਚਨਾ ਸਕੂਲਾਂ ਨੂੰ ਭੇਜ ਦਿੱਤੀ ਹੈ।

ਸਕੂਲ ਦੇ ਪ੍ਰਿੰਸੀਪਲਾਂ ਨੂੰ ਵਿਦਿਆਰਥੀਆਂ ਨੂੰ ਪ੍ਰੀਖਿਆ ਦੀ ਡੇਟਸ਼ੀਟ ਨੋਟ ਕਰਨ ਲਈ ਕਿਹਾ ਗਿਆ ਹੈ। ਡੇਟਸ਼ੀਟ ਨਾਲ ਸਬੰਧਤ ਵਧੇਰੇ ਜਾਣਕਾਰੀ ਬੋਰਡ ਦੀ ਵੈੱਬਸਾਈਟ www.pseb.ac.in ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਬੋਰਡ ਨਾਲ ਈਮੇਲ srsecconduct.pseb@punjab.gov.in ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

10ਵੀਂ ਅਤੇ 12ਵੀਂ ਜਮਾਤ ਲਈ PSEB ਦੀ ਪ੍ਰੀਖਿਆ ਵਿਚ ਪੰਜਾਬ ਭਰ ਦੇ ਲਗਭਗ 7 ਲੱਖ ਵਿਦਿਆਰਥੀ ਬੈਠਣਗੇ। ਪ੍ਰੀਖਿਆ ਲਈ ਪ੍ਰਸ਼ਨ ਪੱਤਰ ਬੈਂਕਾਂ ਰਾਹੀਂ ਸਕੂਲਾਂ ਨੂੰ ਭੇਜੇ ਜਾਣਗੇ। ਇਸ ਤੋਂ ਇਲਾਵਾ ਪ੍ਰੀਖਿਆ ਦੌਰਾਨ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾਣਗੇ। ਇਸ ਦਾ ਸਾਰਾ ਕੰਮ ਬੋਰਡ CBSE ਅਤੇ ਅੰਤਰਰਾਸ਼ਟਰੀ ਬੋਰਡਾਂ ਦੀ ਤਰਜ਼ ‘ਤੇ ਕਰਦਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਪ੍ਰੀਖਿਆ ਦੇਣ ਵਿਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।