ਚੰਡੀਗੜ੍ਹ, 5 ਅਕਤੂਬਰ | ਐਡਵੋਕੇਟ ਗੁਰਮਿੰਦਰ ਸਿੰਘ ਗੈਰੀ ਪੰਜਾਬ ਦੇ ਨਵੇਂ AG ਬਣ ਗਏ ਹਨ। ਇਸ ਬਾਰੇ CM ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ। CM ਮਾਨ ਨੇ ਟਵੀਟ ਕਰਦਿਆਂ ਲਿਖਿਆ,”ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ, ਜਿਸ ਵਿਚ ਨਵੇਂ AG ਨੂੰ ਕੈਬਨਿਟ ਵੱਲੋਂ ਪ੍ਰਵਾਨਗੀ ਦਿੱਤੀ ਗਈ।



ਨਵੇਂ AG ਵਜੋਂ ਗੁਰਮਿੰਦਰ ਸਿੰਘ ਦੇ ਨਾਮ ਨੂੰ ਕੈਬਨਿਟ ਨੇ ਪ੍ਰਵਾਨਗੀ ਦਿੱਤੀ।” ਦੱਸ ਦਈਏ ਕਿ AG ਵਿਨੋਦ ਘਈ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਤੋਂ ਬਾਅਦ CM ਮਾਨ ਵੱਲੋਂ ਅੱਜ ਆਪਣੀ ਰਿਹਾਇਸ਼ ‘ਤੇ ਇਕ ਐਮਰਜੈਂਸੀ ਕੈਬਨਿਟ ਮੀਟਿੰਗ ਸੱਦੀ ਗਈ ਸੀ, ਜਿਸ ਵਿਚ ਇਹ ਫੈਸਲਾ ਲਿਆ ਗਿਆ।

ਐਡਵੋਕੇਟ ਗੁਰਮਿੰਦਰ ਗੈਰੀ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਵਕੀਲ ਹਨ। ਐਡਵੋਕੇਟ ਗੁਰਮਿੰਦਰ ਸਿੰਘ ਪੰਜਾਬ ਐਂਡ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਵਿਚ 1989 ਵਿਚ ਸ਼ਾਮਲ ਹੋਏ ਸਨ। ਉਨ੍ਹਾਂ ਨੂੰ 2014 ਵਿਚ ਸੀਨੀਅਰ ਐਡਵੋਕੇਟ ਦਾ ਦਰਜ ਮਿਲਿਆ ਸੀ। ਦੱਸ ਦਈਏ ਕਿ ਪੰਜਾਬ ਦੇ AG ਵਿਨੋਦ ਘਈ ਨੇ ਅਸਤੀਫਾ ਦੇ ਦਿੱਤਾ ਸੀ, ਜਿਸ ਤੋਂ ਬਾਅਦ ਨਵਾਂ AG ਲਗਾਇਆ ਗਿਆ ਹੈ।