ਚੰਡੀਗੜ੍ਹ | ਪੰਜਾਬ ਸਰਕਾਰ ਨੇ ਸੂਬੇ ਵਿੱਚ ਗਰਮੀ ਹੋਣ ਕਾਰਨ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ 1 ਜੂਨ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਕਰ ਦਿੱਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਛੋਟੇ ਬੱਚਿਆਂ ਨੂੰ ਗਰਮੀ ਤੋਂ ਬਚਾਉਣ ਲਈ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ ਕੀਤੀਆਂ ਗਈਆਂ ਹਨ। ਪੰਜਾਬ ਦੇ ਸਾਰੇ ਆਂਗਣਵਾੜੀ ਸੈਂਟਰ 1 ਜੁਲਾਈ 2023 ਨੂੰ ਖੁੱਲ੍ਹਣਗੇ।
ਉਨ੍ਹਾਂ ਆਂਗਣਵਾੜੀ ਸੈਂਟਰਾਂ ਵਿਚ ਆਉਣ ਵਾਲੇ ਬੱਚਿਆਂ ਨੂੰ ਪ੍ਰੀ-ਸਕੂਲ ਸਿੱਖਿਆਂ ਤੋਂ ਇਲਾਵਾ ਇਸ ਦੌਰਾਨ ਆਂਗਣਵਾੜੀ ਵਰਕਰਾਂ ਵੱਲੋਂ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਸਨਮੁੱਖ ਸਮੂਹ ਲਾਭਪਾਤਰੀਆਂ ਨੂੰ ਟੇਕ ਹੋਮ ਰਾਸ਼ਨ ਅਤੇ ਹੋਰ ਸੇਵਾਵਾਂ ਵਧੀਆ ਢੰਗ ਨਾਲ ਮੁਹੱਈਆ ਕਰਵਾਉਣ ਦੀਆਂ ਹਦਾਇਤਾਂ ਕੀਤੀਆਂ ਹਨ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਇਹ ਛੁੱਟੀਆਂ ਬੱਚਿਆਂ ਦੀ ਸਿਹਤ ਦੇ ਮੱਦੇਨਜ਼ਰ ਕੀਤੀਆਂ ਗਈਆਂ ਹਨ।
ਬ੍ਰੇਕਿੰਗ : ਪੰਜਾਬ ਸਰਕਾਰ ਨੇ ਆਂਗਣਵਾੜੀ ਸੈਂਟਰਾਂ ‘ਚ ਗਰਮੀਆਂ ਦੀਆਂ 1 ਜੂਨ ਤੋਂ 30 ਜੂਨ ਤੱਕ ਕੀਤੀਆਂ ਛੁੱਟੀਆਂ
Related Post