ਚੰਡੀਗੜ੍ਹ, 14 ਅਕਤੂਬਰ | ਪੰਜਾਬ ਸਰਕਾਰ ਨੇ 2 PCS ਅਧਿਕਾਰੀਆਂ ਸਮੇਤ 18 IAS ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਪੰਜਾਬ ਸਰਕਾਰ ਨੇ ਇਕ ਵਾਰ ਫਿਰ IAS ਅਤੇ PCS ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਵਿਚ 18 ਆਈਏਐਸ ਅਤੇ 2 ਪੀਸੀਐਸ ਅਧਿਕਾਰੀ ਸ਼ਾਮਲ ਹਨ। ਸਾਰੇ ਅਧਿਕਾਰੀਆਂ ਨੂੰ ਨਵੇਂ ਵਿਭਾਗਾਂ ਦਾ ਚਾਰਜ ਦਿੱਤਾ ਗਿਆ ਹੈ।

ਇਹ ਕਦਮ ਪੰਜਾਬ ਵਿੱਚ ਸਿਆਸੀ ਤਬਦੀਲੀਆਂ ਦਰਮਿਆਨ ਚੁੱਕਿਆ ਗਿਆ ਹੈ। ਇਸ ਵਿਚ ਸਥਾਨਕ ਸਰਕਾਰਾਂ ਬਾਰੇ ਸਕੱਤਰ ਅਜੋਏ ਸ਼ਰਮਾ ਨੂੰ ਹਟਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ਦੇ ਡੀਸੀ ਅਮਿਤ ਤਲਵਾਰ ਦਾ ਤਬਾਦਲਾ ਕਰ ਦਿੱਤਾ ਗਿਆ ਹੈ, ਉਨ੍ਹਾਂ ਦੀ ਥਾਂ ‘ਤੇ ਘਣਸ਼ਿਆਮ ਥੋਰੀ ਨਵੇਂ ਡਿਪਟੀ ਕਮਿਸ਼ਨਰ ਹੋਣਗੇ।
