ਬ੍ਰੇਕਿੰਗ : ਪੰਜਾਬ ਵਿਧਾਨ ਸਭਾ ਨੇ ਲੁਧਿਆਣਾ ਪਛਮੀ ਸੀਟ ਨੂੰ ਐਲਾਨਿਆ ਖਾਲੀ, ਜਲਦੀ ਹੋਵੇਗੀ ਜ਼ਿਮਨੀ ਚੋਣ

0
26

ਲੁਧਿਆਣਾ, 17 ਜਨਵਰੀ | ਪੰਜਾਬ ਵਿਧਾਨ ਸਭਾ ਨੇ ਲੁਧਿਆਣਾ ਪੱਛਮੀ ਸੀਟ ਨੂੰ ਖਾਲੀ ਐਲਾਨ ਦਿੱਤਾ ਹੈ। ਇਹ ਸੀਟ ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ ਤੋਂ ਬਾਅਦ ਖਾਲੀ ਹੋਈ ਹੈ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਚੋਣ ਕਮਿਸ਼ਨ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।

ਇਸ ਤੋਂ ਬਾਅਦ ਚੋਣ ਕਮਿਸ਼ਨ ਵੱਲੋਂ ਜਲਦੀ ਹੀ ਜ਼ਿਮਨੀ ਚੋਣਾਂ ਕਰਵਾਈਆਂ ਜਾਣਗੀਆਂ। ਸਰਕਾਰ ਬਣਨ ਤੋਂ ਬਾਅਦ ਛੇਵੀਂ ਸੀਟ ‘ਤੇ ਚੋਣਾਂ ਹੋਣਗੀਆਂ। ਇਸ ਤੋਂ ਪਹਿਲਾਂ ਪਾਰਟੀ ਨੇ ਜਲੰਧਰ ਸੀਟ ਜਿੱਤੀ ਸੀ। ਇਸ ਤੋਂ ਬਾਅਦ ਗਿੱਦੜਬਾਹਾ, ਹੁਸ਼ਿਆਰਪੁਰ ਅਤੇ ਡੇਰਾ ਬਾਬਾ ਨਾਨਕ ਤੋਂ ਪਾਰਟੀ ਉਮੀਦਵਾਰ ਜਿੱਤਣ ਵਿਚ ਸਫਲ ਰਹੇ।

ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਗੁਰਪ੍ਰੀਤ ਗੋਗੀ (57) ਦੀ ਬੀਤੇ ਸ਼ੁੱਕਰਵਾਰ ਨੂੰ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਉਹ ਆਪਣਾ ਰਿਵਾਲਵਰ ਸਾਫ਼ ਕਰ ਰਿਹਾ ਸੀ। ਇਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।