ਬ੍ਰੇਕਿੰਗ : ਪੰਜਾਬ ਨੇ ਨਵੇਂ ਚੀਫ ਸੈਕਟਰੀ ਕੇਏਪੀ ਸਿਨਹਾ ਨੇ ਸੰਭਾਲਿਆ ਅਹੁਦਾ

0
401

ਪੰਜਾਬ ਦੇ ਨਵੇਂ ਮੁੱਖ ਸਕੱਤਰ ਕੇਏਪੀ ਸਿਨਹਾ (1992 ਬੈਚ) ਨੇ ਅੱਜ  ਆਪਣੀ ਜ਼ਿੰਮੇਵਾਰੀ ਸੰਭਾਲ ਲਈ ਹੈ। ਇਸ ਮੌਕੇ ਗ੍ਰਹਿ ਸਕੱਤਰ ਸਮੇਤ ਸਾਰੇ ਸੀਨੀਅਰ ਅਧਿਕਾਰੀ ਮੌਜੂਦ ਸਨ। ਇਸ ਦੇ ਨਾਲ ਹੀ ਕੇਏਪੀ ਸਿਨਹਾ ਦਾ ਕਹਿਣਾ ਹੈ ਕਿ ਉਹ ਸਰਕਾਰ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਾਰਦਰਸ਼ੀ ਅਤੇ ਮੁਸ਼ਕਲ ਰਹਿਤ ਮੁਹੱਈਆ ਕਰਵਾਈਆਂ ਜਾਣਗੀਆਂ। ਲੋਕ ਭਲਾਈ ਨਾਲ ਸਬੰਧਤ ਸਕੀਮਾਂ ਨੂੰ ਹੋਰ ਮਜ਼ਬੂਤੀ ਨਾਲ ਲਾਗੂ ਕੀਤਾ ਜਾਵੇਗਾ।

ਕੇਏਪੀ ਸਿਨਹਾ ਨੂੰ ਪੰਜਾਬ ਦਾ 43ਵਾਂ ਮੁੱਖ ਸਕੱਤਰ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਬੁੱਧਵਾਰ ਦੁਪਹਿਰ ਨੂੰ ਅਨੁਰਾਗ ਵਰਮਾ ਨੂੰ ਅਚਾਨਕ ਇਸ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਖੇਤੀਬਾੜੀ ਅਤੇ ਕਿਸਾਨ ਭਲਾਈ, ਬਾਗਬਾਨੀ ਅਤੇ ਭੂਮੀ ਅਤੇ ਜਲ ਸੰਭਾਲ ਦਾ ਵਧੀਕ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ।

ਪੰਜਾਬ ਸਰਕਾਰ ਨੂੰ ਸੱਤਾ ਵਿਚ ਆਏ ਕਰੀਬ 30 ਮਹੀਨੇ ਹੋ ਗਏ ਹਨ। ਇਸ ਤੋਂ ਪਹਿਲਾਂ ਸੀਨੀਅਰ ਆਈਏਐਸ ਅਨਿਰੁਧ ਤਿਵਾਰੀ ਇਸ ਅਹੁਦੇ ਦੀ ਜ਼ਿੰਮੇਵਾਰੀ ਸੰਭਾਲ ਰਹੇ ਸਨ। ਕਰੀਬ 2 ਸਾਲ ਪਹਿਲਾਂ 1989 ਬੈਚ ਦੇ ਐਲਏਐਸ ਵੀਕੇ ਜੰਜੂਆ ਇਸ ਅਹੁਦੇ ‘ਤੇ ਤਾਇਨਾਤ ਸਨ।

ਇਸ ਤੋਂ ਬਾਅਦ ਜਦੋਂ ਉਹ ਸੇਵਾਮੁਕਤ ਹੋਏ ਤਾਂ ਇਸ ਅਹੁਦੇ ਦੀ ਜ਼ਿੰਮੇਵਾਰੀ ਅਨੁਰਾਗ ਵਰਮਾ ਨੂੰ ਸੌਂਪ ਦਿੱਤੀ ਗਈ। ਤੁਹਾਨੂੰ ਦੱਸ ਦੇਈਏ ਕਿ ਅਨੁਰਾਗ ਵਰਮਾ ਨੇ 1 ਜੁਲਾਈ 2023 ਨੂੰ ਮੁੱਖ ਸਕੱਤਰ ਦੇ ਅਹੁਦੇ ਦੀ ਜ਼ਿੰਮੇਵਾਰੀ ਸੰਭਾਲੀ ਸੀ। ਕੇਏਪੀ ਸਿਨਹਾ ਪੰਜਾਬ ਦੇ 43ਵੇਂ ਮੁੱਖ ਸਕੱਤਰ ਬਣ ਗਏ ਹਨ।