ਬ੍ਰੇਕਿੰਗ : ਰਾਹੁਲ ਗਾਂਧੀ ਨੂੰ ਮਿਲਣਗੇ ਕੇਜਰੀਵਾਲ, ਕੇਂਦਰ ਦੇ ਆਰਡੀਨੈਂਸ ਖਿਲਾਫ ਮੰਗਣਗੇ ਸਮਰਥਨ

0
468

ਨਵੀਂ ਦਿੱਲੀ | ਰਾਹੁਲ ਗਾਂਧੀ ਨੂੰ ਆਪ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮਿਲਣਗੇ। ਕੇਜਰੀਵਾਲ ਕੇਂਦਰ ਦੇ ਆਰਡੀਨੈਂਸ ਖਿਲਾਫ ਸਮਰਥਨ ਮੰਗਣਗੇ। ਅਰਵਿੰਦ ਕੇਜਰੀਵਾਲ ਕੇਂਦਰ ਸਰਕਾਰ ਦੇ ਆਰਡੀਨੈਂਸ ਵਿਰੁੱਧ ਸਮਰਥਨ ਹਾਸਲ ਕਰਨ ਲਈ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਵੀ ਮੁਲਾਕਾਤ ਕਰਨਗੇ। ਇਸ ਲਈ ਉਨ੍ਹਾਂ ਦੋਵਾਂ ਨੇਤਾਵਾਂ ਤੋਂ ਸਮਾਂ ਮੰਗਿਆ ਹੈ।

ਕੇਂਦਰ ਨੇ ਦਿੱਲੀ ਲਈ ਜੋ ਆਰਡੀਨੈਂਸ ਜਾਰੀ ਕੀਤਾ ਹੈ, ਉਸ ਖ਼ਿਲਾਫ਼ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਕਨਵੀਨਰ ਅਰਵਿੰਦ ਕੇਜਰੀਵਾਲ ਵੱਖ-ਵੱਖ ਵਿਰੋਧੀ ਪਾਰਟੀਆਂ ਨੂੰ ਮਿਲ ਰਹੇ ਹਨ। ਰਾਹੁਲ ਤੇ ਖੜਗੇ ਨੂੰ ਮਿਲਣ ਤੋਂ ਪਹਿਲਾਂ ਉਹ ਮਮਤਾ ਬੈਨਰਜੀ ਤੇ ਊਧਵ ਠਾਕਰੇ ਨੂੰ ਵੀ ਮਿਲ ਚੁੱਕੇ ਹਨ।