ਬ੍ਰੇਕਿੰਗ : ਦਿੱਲੀ ਦੇ ਨਵੇਂ ਮੁੱਖ ਮੰਤਰੀ ਲਈ ਰੇਖਾ ਗੁਪਤਾ ਨਾਂ ਹੋਇਆ ਫਾਈਨਲ , ਕੱਲ ਸ਼ਾਮ ਹੋਵੇਗਾ ਸਹੁੰ ਚੁੱਕ ਸਮਾਗਮ

0
190

ਨਵੀਂ ਦਿੱਲੀ, 19 ਫਰਵਰੀ | ਦਿੱਲੀ ਦੇ ਮੁੱਖ ਮੰਤਰੀ ਅਹੁਦੇ ਲਈ ਰੇਖਾ ਗੁਪਤਾ ਦਾ ਨਾਂ ਫਾਈਨਲ ਹੋ ਗਿਆ ਹੈ। ਸੂਤਰਾਂ ਮੁਤਾਬਕ ਆਰਐਸਐਸ ਨੇ ਉਨ੍ਹਾਂ ਦੇ ਨਾਂ ਦਾ ਪ੍ਰਸਤਾਵ ਰੱਖਿਆ ਹੈ, ਜਿਸ ਨੂੰ ਭਾਜਪਾ ਨੇ ਸਵੀਕਾਰ ਕਰ ਲਿਆ ਹੈ। ਵਿਧਾਨ ਸਭਾ ਚੋਣ ਨਤੀਜਿਆਂ ਤੋਂ 11 ਦਿਨ ਬਾਅਦ ਅੱਜ ਸ਼ਾਮ 7 ਵਜੇ ਭਾਜਪਾ ਵਿਧਾਇਕ ਦਲ ਦੀ ਮੀਟਿੰਗ ਵਿਚ ਮੁੱਖ ਮੰਤਰੀ ਦੇ ਨਾਂ ਦਾ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ।

ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ ਵੀਰਵਾਰ (20 ਫਰਵਰੀ) ਨੂੰ ਰਾਮਲੀਲਾ ਮੈਦਾਨ ਵਿਚ ਦੁਪਹਿਰ 12:35 ਵਜੇ ਹੋਵੇਗਾ। ਦਿੱਲੀ ਦੇ ਮੁੱਖ ਸਕੱਤਰ ਵੱਲੋਂ ਭੇਜੇ ਗਏ ਸੱਦੇ ਵਿਚ ਮੁੱਖ ਮੰਤਰੀ ਦੇ ਨਾਲ ਮੰਤਰੀਆਂ ਦੇ ਸਹੁੰ ਚੁੱਕਣ ਦਾ ਵੀ ਜ਼ਿਕਰ ਹੈ। ਸੂਤਰਾਂ ਮੁਤਾਬਕ ਭਾਜਪਾ ਦਲਿਤ, ਪੂਰਵਾਂਚਲ ਅਤੇ ਜਾਟ ਦਾ ਸੁਮੇਲ ਬਣਾ ਸਕਦੀ ਹੈ। ਦੋ ਡਿਪਟੀ ਸੀਐਮ ਹੋ ਸਕਦੇ ਹਨ। ਪ੍ਰੋਗਰਾਮ ‘ਚ 30 ਹਜ਼ਾਰ ਮਹਿਮਾਨਾਂ ਦੇ ਆਉਣ ਦੀ ਉਮੀਦ ਹੈ।

ਪਾਰਟੀ ਪ੍ਰਧਾਨ ਜੇਪੀ ਨੱਡਾ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਮੁੱਖ ਮੰਤਰੀ ਚੁਣੇ ਗਏ ਵਿਧਾਇਕਾਂ ਵਿਚੋਂ ਹੀ ਹੋਵੇਗਾ। ਮੀਟਿੰਗ ਵਿਚ ਕੈਬਨਿਟ ਮੰਤਰੀਆਂ ਦੇ ਨਾਵਾਂ ਦਾ ਐਲਾਨ ਵੀ ਹੋ ਸਕਦਾ ਹੈ।