ਅੰਮ੍ਰਿਤਸਰ | ਬੀਐਸਐਫ ਵੱਲੋਂ ਵੱਧ ਰਹੀ ਗਰਮੀ ਨੂੰ ਵੇਖਦੇ ਹੋਏ ਅਟਾਰੀ ਵਾਘਾ ਸਰਹੱਦ ‘ਤੇ ਰੀਟ੍ਰੀਟ ਸੈਰੇਮਨੀ ਵੇਖਣ ਆਉਣ ਵਾਲੇ ਸੈਲਾਨੀਆਂ ਲਈ ਸਮੇਂ ਵਿਚ ਤਬਦੀਲੀ ਕੀਤੀ ਗਈ।
ਬੀਐਸਐਫ ਅਧਿਕਾਰੀਆਂ ਦਾ ਕਹਿਣਾ ਹੈ ਕਿ ਜ਼ਿਆਦਾ ਗਰਮੀ ਕਾਰਨ ਹੁਣ ਰੀਟ੍ਰੀਟ ਸੈਰਾਮਣੀ ਦਾ ਸਮਾਂ ਸ਼ਾਮ 6 ਵਜੇ ਦਾ ਕੀਤਾ ਜਾ ਰਿਹਾ ਹੈ। ਪਹਿਲਾਂ ਇਹ ਸਮਾਂ ਸ਼ਾਮ 5:30 ਵਜੇ ਦਾ ਸੀ, ਜਿਸ ਵਿਚ ਤਬਦੀਲੀ ਲਿਆਂਦੇ ਹੋਏ ਹੁਣ 6 ਵਜੇ ਤੱਕ ਦਿੱਤਾ ਗਿਆ ਹੈ ।







































