ਚੰਡੀਗੜ੍ਹ, 18 ਨਵੰਬਰ | ਇਥੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਬਰਖਾਸਤ CIA ਇੰਚਾਰਜ ਪ੍ਰਿਤਪਾਲ ਸਿੰਘ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਜ਼ਮਾਨਤ ਮਿਲ ਗਈ ਹੈ। ਉਸ ਦੀ ਇਹ ਗ੍ਰਿਫਤਾਰੀ ਗੈਂਗਸਟਰ ਟੀਨੂੰ ਨੂੰ ਪੁਲਿਸ ਦੀ ਗ੍ਰਿਫਤ ਵਿਚੋਂ ਭਜਾਉਣ ਦੇ ਇਲਜ਼ਾਮਾਂ ਤਹਿਤ ਕੀਤੀ ਗਈ ਸੀ। ਪੰਜਾਬ-ਹਰਿਆਣਾ ਹਾਈਕੋਰਟ ਨੇ 25 ਜਨਵਰੀ ਤੱਕ ਪ੍ਰਿਤਪਾਲ ਸਿੰਘ ਨੂੰ ਜ਼ਮਾਨਤ ਦਿੱਤੀ ਹੈ।
ਦੱਸ ਦਈਏ ਕਿ ਮਾਨਸਾ ਦੇ CIA ਸਟਾਫ਼ ’ਚੋਂ ਗੈਂਗਸਟਰ ਦੀਪਕ ਟੀਨੂੰ ਇਸੇ ਸਾਲ 31 ਅਗਸਤ ਦੀ ਰਾਤ ਨੂੰ ਭੱਜ ਗਿਆ ਸੀ। ਪੰਜਾਬ ਪੁਲਿਸ ਵੱਲੋਂ ਜਦੋਂ ਮਾਮਲੇ ਦੀ ਜਾਂਚ ਟੀਮ ਬਣਾਈ ਗਈ, ਜਿਸ ਦੀ ਰਿਪੋਰਟ ਤੋਂ ਬਾਅਦ ਪੰਜਾਬ ਦੇ ਡੀਜੀਪੀ ਨੇ ਪ੍ਰਿਤਪਾਲ ਸਿੰਘ ਨੂੰ ਬਰਖਾਸਤ ਕਰਕੇ ਉਸ ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ ਦਿੱਤੇ ਸਨ।
ਗੈਂਗਸਟਰ ਟੀਨੂੰ ਨਾਲ ਸਿਰਫ ਇੰਚਾਰਜ ਪ੍ਰਿਤਪਾਲ ਸੀ, ਕੋਈ ਹੋਰ ਪੁਲਿਸ ਮੁਲਾਜ਼ਮ ਜਾਂ ਸਕਿਓਰਿਟੀ ਨਹੀਂ ਸੀ। ਇਸ ਦੌਰਾਨ ਟੀਨੂੰ ਨੂੰ ਹੱਥਕੜੀ ਵੀ ਨਹੀਂ ਲਗਾਈ ਗਈ ਸੀ, ਜਿਸ ਤੋਂ ਬਾਅਦ ਡੀਜੀਪੀ ਨੇ ਮਾਨਸਾ ਦੇ ਸਾਬਕਾ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਕੇ ਅੰਮ੍ਰਿਤਸਰ ਜੇਲ੍ਹ ਵਿਚ ਬੰਦ ਕਰ ਦਿੱਤਾ ਸੀ।