ਵੱਡਾ ਖੁਲਾਸਾ : ਬਰਗਾੜੀ ਬੇਅਦਬੀ ਦਾ ਮੁੱਖ ਦੋਸ਼ੀ ਸੰਦੀਪ ਬਰੇਟਾ ਸਿੰਗਾਪੁਰ ਭੱਜਣ ਦੀ ਫਿਰਾਕ ‘ਚ ਸੀ

0
13340

ਚੰਡੀਗੜ੍ਹ | ਫਰੀਦਕੋਟ ਦੇ 2015 ਦੇ ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਸਾਜ਼ਿਸ਼ਕਰਤਾ ਤੇ ਡੇਰਾ ਸਿਰਸਾ ਦੇ ਕੌਮੀ ਕਮੇਟੀ ਮੈਂਬਰ ਸੰਦੀਪ ਬਰੇਟਾ ਨੂੰ ਬੈਂਗਲੁਰੂ ਹਵਾਈ ਅੱਡੇ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬਰਗਾੜੀ ਬੇਅਦਬੀ ਦਾ ਮੁੱਖ ਦੋਸ਼ੀ ਸੰਦੀਪ ਬਰੇਟਾ ਸਿੰਗਾਪੁਰ ਭੱਜਣ ਦੀ ਫਿਰਾਕ ‘ਚ ਸੀ। ਬੇਅਦਬੀ ਦੀਆਂ ਤਿੰਨੋਂ ਘਟਨਾਵਾਂ ਵਿੱਚ ਬਰੇਟਾ ਦਾ ਨਾਂ ਆਉਂਦਾ ਹੈ। ਅਦਾਲਤ ਨੇ ਇਨ੍ਹਾਂ ਮਾਮਲਿਆਂ ਵਿੱਚ ਸੰਦੀਪ ਬਰੇਟਾ ਤੇ ਕਮੇਟੀ ਦੇ 2 ਹੋਰ ਮੈਂਬਰਾਂ ਹਰਸ਼ ਧੂਰੀ ਤੇ ਪ੍ਰਦੀਪ ਕਲੇਰ ਨੂੰ ਵੀ ਭਗੌੜਾ ਕਰਾਰ ਦਿੱਤਾ ਸੀ। ਉਸਨੂੰ ਬੈਂਗਲੁਰੂ ਏਅਰਪੋਰਟ ਤੋਂ ਡਿਟੇਨ ਕੀਤਾ ਗਿਆ ਹੈ। ਬਰਗਾੜੀ ਮਾਮਲੇ ਵਿਚ ਵੱਡੀ ਕਾਰਵਾਈ ਹੋਈ ਹੈ।

Senior Punjab cops involved in Behbal Kalan firing, case handed over to CBI

ਫਰੀਦਕੋਟ ਪੁਲਿਸ ਟੀਮ ਬੈਂਗਲੁਰੂ ਪਹੁੰਚ ਗਈ ਹੈ। ਮੁਲਜ਼ਮ ਸੰਦੀਪ ਬਰੇਟਾ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਉਹ ਬੇਅਦਬੀਆਂ ਦੀਆਂ 3 ਸਾਜ਼ਿਸ਼ਾਂ ਵਿਚ ਨਾਮਜ਼ਦ ਸੀ। ਫ਼ਰੀਦਕੋਟ ਜ਼ਿਲ੍ਹੇ ਦੀ ਪੁਲਿਸ ਟੀਮ ਬੰਗਲੌਰ ਲਈ ਰਵਾਨਾ ਹੋ ਗਈ ਹੈ। ਹਾਲ ਹੀ ਵਿਚ ਪੰਜਾਬ ਪੁਲਿਸ ਦੀ ਐਸਆਈਟੀ ਨੇ ਸੌਦਾ ਸਾਧ ਅਤੇ ਹੋਰ ਡੇਰਾ ਸਮਰਥਕਾਂ ਦੇ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਅਤੇ ਇਨ੍ਹੀਂ ਦਿਨੀਂ ਅਦਾਲਤ ਵਿਚ ਸੁਣਵਾਈ ਵੀ ਚੱਲ ਰਹੀ ਹੈ ਪਰ ਦੋਸ਼ੀ ਡੇਰਾ ਪੈਰੋਕਾਰਾਂ ਦੀ ਪਟੀਸ਼ਨ ‘ਤੇ ਸੁਪ੍ਰੀਮ ਕੋਰਟ ਨੇ ਤਿੰਨੇ ਕੇਸ ਫਰੀਦਕੋਟ ਅਦਾਲਤ ਤੋਂ ਚੰਡੀਗੜ੍ਹ ਟਰਾਂਸਫਰ ਕਰ ਦਿੱਤੇ ਸਨ।

ਇਸ ਵਿਚ ਦੱਸਿਆ ਗਿਆ ਸੀ ਕਿ ਬੇਅਦਬੀ ਦੀਆਂ ਘਟਨਾਵਾਂ ਦੀ ਸਾਜ਼ਿਸ਼ ਇਨ੍ਹਾਂ ਤਿੰਨਾਂ ਨੇ ਮਹਿੰਦਰਪਾਲ ਬਿੱਟੂ ਨਾਲ ਮਿਲ ਕੇ ਰਚੀ ਸੀ। ਐਸਆਈਟੀ ਅਨੁਸਾਰ ਬੇਅਦਬੀ ਦੀ ਘਟਨਾ ਤੋਂ ਪਹਿਲਾਂ ਡੇਰਾ ਸਿਰਸਾ ਦੇ ਅਹੁਦੇਦਾਰਾਂ ਨੇ ਸੰਪਰਦਾ ਦੇ ਆਗੂ ਬਲਜੀਤ ਸਿੰਘ ਦਾਦੂਵਾਲ ਨੂੰ ਮਾਰਨ ਦੀ ਸਾਜ਼ਿਸ਼ ਵੀ ਰਚੀ ਸੀ ਪਰ ਉਹ ਇਸ ਵਿਚ ਕਾਮਯਾਬ ਨਹੀਂ ਹੋ ਸਕੇ। ਇਸ ਤੋਂ ਬਾਅਦ ਉਸ ਨੇ ਇਸ ਘਿਨਾਉਣੀ ਹਰਕਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾਈ।