ਬ੍ਰੇਕਿੰਗ : ਪੰਜਾਬ ‘ਚ ਕੱਲ ਬੰਦ ਰਹਿਣਗੇ ਸੇਵਾ ਕੇਂਦਰ, ਸਰਕਾਰ ਨੇ ਕੀਤਾ ਐਲਾਨ

0
2159

ਚੰਡੀਗੜ੍ਹ, 11 ਅਕਤੂਬਰ | ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸੇਵਾ ਕੇਂਦਰਾਂ ਵਿਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰ ਨੇ ਇਹ ਫੈਸਲਾ ਦੁਸਹਿਰੇ ਦੇ ਜਸ਼ਨਾਂ ਦੇ ਮੱਦੇਨਜ਼ਰ ਲਿਆ ਹੈ। ਇਹ ਜਾਣਕਾਰੀ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ 12 ਅਕਤੂਬਰ ਨੂੰ ਛੁੱਟੀ ਐਲਾਨੀ ਗਈ ਹੈ। ਉਨ੍ਹਾਂ ਕਿਹਾ ਕਿ ਲੋਕ 1076 ਨੰਬਰ ‘ਤੇ ਕਾਲ ਕਰ ਕੇ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਨਾਗਰਿਕ ਸੇਵਾਵਾਂ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਣਗੇ।