ਚੰਡੀਗੜ੍ਹ, 27 ਸਤੰਬਰ | ਹਰਿਆਣਾ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਨੂੰ ਝਟਕਾ ਲੱਗਾ ਹੈ। ਪੰਜਾਬ ਵਿਚ ਪੰਚਾਇਤੀ ਚੋਣਾਂ ਤੋਂ ਪਹਿਲਾਂ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੂੰ ਇਕ ਸਾਲ ਪਹਿਲਾਂ ਹੀ ਇਸ ਅਹੁਦੇ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ। ਪਾਰਟੀ ਸੂਤਰਾਂ ਨੇ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਦਾ ਅਸਤੀਫਾ ਅਜੇ ਪ੍ਰਵਾਨ ਨਹੀਂ ਕੀਤਾ ਗਿਆ ਹੈ।

ਅਸਤੀਫ਼ੇ ਸਬੰਧੀ ਸੁਨੀਲ ਜਾਖੜ ਨਾਲ ਸੰਪਰਕ ਕੀਤਾ ਗਿਆ ਪਰ ਉਨ੍ਹਾਂ ਫ਼ੋਨ ਨਹੀਂ ਚੁੱਕਿਆ। ਦੂਜੇ ਪਾਸੇ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ ਦਾ ਕਹਿਣਾ ਹੈ ਕਿ ਸੁਨੀਲ ਜਾਖੜ ਨੇ ਅਸਤੀਫਾ ਨਹੀਂ ਦਿੱਤਾ ਹੈ। ਅਫਵਾਹਾਂ ਫੈਲਾਈਆਂ ਗਈਆਂ ਹਨ।

ਜਾਣਕਾਰੀ ਅਨੁਸਾਰ ਉਹ ਰਵਨੀਤ ਸਿੰਘ ਬਿੱਟੂ ਨੂੰ ਕੇਂਦਰੀ ਰਾਜ ਮੰਤਰੀ ਬਣਾਏ ਜਾਣ ਤੋਂ ਨਾਰਾਜ਼ ਸਨ। ਬਿੱਟੂ ਲੋਕ ਸਭਾ ਚੋਣਾਂ ਹਾਰ ਗਏ ਸਨ। ਹਾਲਾਂਕਿ ਬਾਅਦ ‘ਚ ਉਨ੍ਹਾਂ ਨੂੰ ਰਾਜਸਥਾਨ ਤੋਂ ਰਾਜ ਸਭਾ ਭੇਜ ਦਿੱਤਾ ਗਿਆ। ਸੂਤਰਾਂ ਮੁਤਾਬਕ ਜਾਖੜ ਨੇ ਜੁਲਾਈ ਮਹੀਨੇ ਤੋਂ ਹੀ ਪਾਰਟੀ ਤੋਂ ਦੂਰੀ ਬਣਾਉਣੀ ਸ਼ੁਰੂ ਕਰ ਦਿੱਤੀ ਸੀ। ਹਾਲਾਂਕਿ, ਉਹ ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਦੀ ਸ਼ੁਰੂਆਤ ਵਿਚ ਮੌਜੂਦ ਸਨ।