ਚੰਡੀਗੜ੍ਹ, 14 ਨਵੰਬਰ | ਚੰਡੀਗੜ੍ਹ ਵਿਚ ਹਰਿਆਣਾ ਦੀ ਨਵੀਂ ਵਿਧਾਨ ਸਭਾ ਦੀ ਇਮਾਰਤ ਲਈ ਜਗ੍ਹਾ ਦੇਣ ਨੂੰ ਲੈ ਕੇ ਪੰਜਾਬ ਦਾ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ। ਇਸ ਦੇ ਨਾਲ ਹੀ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਇਸ ਮਾਮਲੇ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਉਨ੍ਹਾਂ ਲਈ ਜ਼ਮੀਨ ਦਾ ਟੁਕੜਾ ਨਹੀਂ ਹੈ। ਇਸ ਨਾਲ ਲੋਕਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਪਿਛਲੇ ਸਮੇਂ ਵਿਚ ਪੰਜਾਬ ਦੇ ਜ਼ਖਮਾਂ ਨੂੰ ਭਰਨ ਲਈ ਕਈ ਉਪਰਾਲੇ ਕੀਤੇ ਹਨ ਪਰ ਚੰਡੀਗੜ੍ਹ ਵਿਚ ਵਿਧਾਨ ਸਭਾ ਦੀ ਇਮਾਰਤ ਲਈ ਹਰਿਆਣਾ ਨੂੰ ਵੱਖਰੀ ਥਾਂ ਅਲਾਟ ਕਰਨ ਨਾਲ ਲੋਕਾਂ ਦਾ ਨੁਕਸਾਨ ਹੋਵੇਗਾ। ਉਨ੍ਹਾਂ ਨੂੰ ਇਸ ਫੈਸਲੇ ‘ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਇਸ ਬਾਰੇ ਇਕ ਪੋਸਟ ਪਾ ਕੇ ਇਸ ਬਾਰੇ ਆਪਣੀ ਰਾਏ ਜ਼ਾਹਰ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਮਾਮਲੇ ਵਿੱਚ ਸੀਐਮ ਭਗਵੰਤ ਮਾਨ ਨੂੰ ਵੀ ਘੇਰਿਆ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)